ਪੰਜਾਬ ਸਰਕਾਰ ਦਾ ਬਜ਼ੁਰਗ ਸ਼ਰਧਾਲੂਆਂ ਲਈ ਉਪਰਾਲਾ/ ਆਨੰਦਪੁਰ ਸਾਹਿਬ ਵਿਖੇ ਤਿਆਰ ਕੀਤੀ ਟੈਂਟ ਸਿਟੀ/ ਬਜ਼ੁਰਗਾਂ ਨੂੰ ਮਿਲਣਗੀਆਂ ਫਾਈਵ ਸਟਾਰ ਸਹੂਲਤਾਂ

0
1

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਇਤਿਹਾਸਕ ਗੁਰੂ ਘਰਾਂ ਦੇ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਕੀਮ ਅਧੀਨ ਯਾਤਰਾ ਕਰਨ ਵਾਲੇ ਬਜ਼ੁਰਗਾਂ ਲਈ ਆਉਣ-ਜਾਣ, ਰਹਿਣ ਅਤੇ ਖਾਣ-ਪੀਣ ਦੀ ਪੂਰੀ ਸਹੂਲਤ ਮੁਫ਼ਤ ਦਿੱਤੀ ਜਾ ਰਹੀ ਹੈ।
ਇਸੇ ਤਹਿਤ ਸ੍ਰੀ ਆਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਅਗਮਪੁਰ ਵਿੱਚ ਇਕੋ ਰਿਜ਼ੋਰਟ ਟੈਂਟ ਸਿਟੀ ਤਿਆਰ ਕੀਤੀ ਜਾ ਰਹੀ ਹੈ। ਇਸ ਵਿੱਚ ਲਗਭਗ 300 ਦੇ ਕਰੀਬ ਕੈਬਿਨ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਫਾਈਵ ਸਟਾਰ ਹੋਟਲਾਂ ਵਰਗੀਆਂ ਆਧੁਨਿਕ ਸਹੂਲਤਾਂ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਆਉਣ ਵਾਲੇ ਬਜ਼ੁਰਗ ਸ਼ਰਧਾਲੂਆਂ ਨੂੰ “ਅਤਿਥੀ ਦੇਵੋ ਭਵ” ਦੀ ਭਾਵਨਾ ਨਾਲ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।
ਹਰ ਕੈਬਿਨ ਵਿੱਚ ਬੈਡਰੂਮ, ਅਟੈਚ ਬਾਥਰੂਮ, ਏਅਰ ਕੰਡੀਸ਼ਨਰ, ਆਰਓ ਪੀਣ ਵਾਲਾ ਪਾਣੀ, ਬੈਠਣ ਲਈ ਕੁਰਸੀਆਂ ਅਤੇ ਮੋਬਾਈਲ ਚਾਰਜਿੰਗ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਨਾਲ ਹੀ ਇੱਥੇ ਰਹਿਣ ਵਾਲੇ ਹਰ ਇਕ ਸ਼ਰਧਾਲੂ ਲਈ ਸਵੇਰ ਦਾ ਨਾਸ਼ਤਾ, ਦੁਪਹਿਰ ਦਾ ਖਾਣਾ, ਰਾਤ ਦਾ ਖਾਣਾ ਅਤੇ ਚਾਹ-ਪਾਣੀ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾਵੇਗੀ। ਟੈਂਟ ਸਿਟੀ ਵਿੱਚ ਵਾਈ-ਫਾਈ ਅਤੇ ਸੁਰੱਖਿਆ ਦੇ ਵੀ ਪੂਰੇ ਇੰਤਜ਼ਾਮ ਕੀਤੇ ਗਏ ਹਨ। ਸਿਰਫ਼ ਉਹੀ ਸ਼ਰਧਾਲੂ ਅੰਦਰ ਜਾ ਸਕਣਗੇ ਜਿਨ੍ਹਾਂ ਦਾ ਨਾਮ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਲਿਸਟ ਵਿੱਚ ਹੋਵੇਗਾ।
ਅਧਿਕਾਰੀਆਂ ਨੇ ਦੱਸਿਆ ਕਿ ਆਉਣ ਵਾਲੇ ਬਜ਼ੁਰਗ ਸ਼ਰਧਾਲੂਆਂ ਨੂੰ “ਅਤਿਥੀ ਦੇਵੋ ਭਵ” ਦੀ ਭਾਵਨਾ ਨਾਲ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਟੈਂਟ ਸਿਟੀ ਦੇ ਹਰ ਕੈਬਿਨ ਵਿੱਚ ਏਸੀ, ਗੀਜ਼ਰ, ਰੂਮ ਹੀਟਰ, ਕੈਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਇਹ ਟੈਂਟ ਸਿਟੀ ਪੂਰੀ ਤਰ੍ਹਾਂ ਤਿਆਰ ਹੋ ਜਾਵੇਗੀ ਅਤੇ ਜਲਦ ਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਆਉਣ ਵਾਲੇ ਬਜ਼ੁਰਗ ਸ਼ਰਧਾਲੂਆਂ ਲਈ ਖੋਲ੍ਹ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here