ਪੰਜਾਬ ਮੋਗਾ ’ਚ ਕੇਂਦਰੀ ਮੰਤਰੀ ਬਿੱਟੂ ਦਾ ਵੱਡਾ ਬਿਆਨ/ ਪੰਜਾਬ ਅੰਦਰ ਡਬਲ ਇੰਜਨ ਸਰਕਾਰ ਬਣਨ ਦਾ ਦਾਅਵਾ/ 14 ਦੀ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ By admin - March 10, 2026 0 2 Facebook Twitter Pinterest WhatsApp ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅੱਜ ਮੋਗਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ 14 ਮਾਰਚ ਨੂੰ ਹੋਣ ਵਾਲੀ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ 14 ਮਾਰਚ ਨੂੰ ਹੋਣ ਵਾਲੀ ਬਦਲਾਅ ਰੈਲੀ ਇਤਿਹਾਸਕ ਹੋਵੇਗੀ, ਜਿਸ ਲਈ ਪੰਜਾਬ ਦੇ ਲੋਕਾਂ ਅੰਦਰ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਅੰਦਰ ਰੈਲੀ ਨੂੰ ਲੈ ਕੇ ਕਾਫੀ ਉਤਸੁਕਤਾ ਹੈ ਅਤੇ ਪੰਜਾਬ ਦੇ ਲੋਕ ਆਉਂਦੀਆਂ ਚੋਣਾਂ ਵਿਚ ਡਬਲ ਇੰਜਣ ਵਾਲੀ ਸਰਕਾਰ ਬਣਾਉਣ ਲਈ ਤਿਆਰ ਹਨ। ਉਨ੍ਹਾਂ ਦੱਸਿਆ ਕਿ ਰੈਲੀ ਲਈ ਕਰੀਬ 125 ਏਕੜ ਜ਼ਮੀਨ ਦੀ ਵਿਵਸਥਾ ਕੀਤੀ ਗਈ ਹੈ। ਰੈਲੀ ਵਿੱਚ ਆਉਣ ਵਾਲੇ ਲੋਕਾਂ ਲਈ ਲੰਗਰ, ਹੈਲੀਪੈਡ ਅਤੇ ਵਾਹਨਾਂ ਦੀ ਪਾਰਕਿੰਗ ਲਈ ਵੱਖ-ਵੱਖ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਸ ਰੈਲੀ ਵਿੱਚ ਸ਼ਮੂਲੀਅਤ ਕਰਨਗੇ।