ਬੱਸੀ ਪਠਾਣਾਂ ਪੁਲਿਸ ਵੱਲੋਂ ਵਾਹਨ ਚੋਰ ਗਰੋਹ ਕਾਬੂ/ 2 ਮੈਂਬਰਾਂ ਤੋਂ 5 ਚੋਰੀਸ਼ੁਦਾ ਮੋਟਰ ਸਾਇਕਲ ਬਰਾਮਦ/ ਮੋਟਰ ਸਾਇਕਲ ਦੀ ਭਾਲ ਦੌਰਾਨ ਮਿਲੀ ਸਫਲਤਾ

0
1

 

ਬੱਸੀ ਪਠਾਣਾਂ ਪੁਲਿਸ ਨੇ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੀ ਨਿਸ਼ਾਨਦੇਹੀ ਤੇ 5 ਚੋਰੀਸ਼ੁਦਾ ਮੋਟਰ ਸਾਈਕਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪੁਲਿਸ ਨੂੰ ਮੋਟਰ ਸਾਇਕਲ ਚੋਰੀ ਹੋਣ ਦੀ ਸ਼ਿਕਾਇਤ ਮਿਲੀ ਸੀ, ਜਿਸ ਦੀ ਪੜਤਾਲ  ਦੌਰਾਨ ਪੁਲਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਬੁਲਿਟ ਮੋਟਰ ਸਾਇਕਲਾਂ ਤੋਂ ਇਲਾਵਾ ਤਿੰਨ ਹੋਰ ਮੋਟਰ ਸਾਇਕਲ ਬਰਾਮਦ ਕੀਤੇ ਹਨ। ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ  ਬਸੀ ਪਠਾਣਾ ਦੇ ਡੀਐਸਪੀ ਰਾਜ ਕੁਮਾਰ ਨੇ ਕਿਹਾ ਕੀ ਥਾਣਾ ਬਸੀ ਪਠਾਣਾ ਵਿਖੇ ਇੱਕ ਮੋਟਰਸਾਈਕਲ ਚੋਰੀ ਦੀ ਸ਼ਿਕਾਇਤ ਮਿਲੀ ਸੀ ਜਿਸ ਸਬੰਧੀ ਪੜਤਾਲ ਕਰਦਿਆਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਕਾਬੂ ਕੀਤੇ ਵਿਅਕਤੀਆਂ ਕੋਲੋਂ ਦੋ ਬੁਲਟ ਮੋਟਰਸਾਈਕਲ ਅਤੇ ਤਿੰਨ ਚੋਰੀ ਦੇ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਦੋਸ਼ੀਆਂ ਤੋਂ ਅਗਲੀ ਪੁਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here