ਸਮਰਾਲਾ ’ਚ ਪੁਲਿਸ ਨਾਕਾ ਤੋੜ ਕੇ ਭੱਜੇ ਕਾਰ ਸਵਾਰ/ ਪਿੱਛਾ ਕਰਦਿਆਂ ਪਲਟੀ ਪੁਲਿਸ ਦੀ ਗੱਡੀ/ ਏਐਸਆਈ ਸਮੇਤ ਦੋ ਮੁਲਾਜ਼ਮ ਜ਼ਖਮੀ

0
1

ਸਮਰਾਲਾ ’ਚ ਅਣਪਛਾਤੇ ਕਾਰ ਸਵਾਰਾਂ ਵੱਲੋਂ ਨਾਕਾ ਤੋੜ ਕੇ ਭੱਜਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਮਰਾਲਾ ਨੇੜਲੇ ਹੈਂਡੋ ਵਿਖੇ ਲੱਗੇ ਹਾਈਟੈੱਕ ਨਾਕੇ ਤੇ ਪੁਲਿਸ ਨੇ ਇਕ ਸਵਿੱਫਟ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਸਵਾਰਾਂ ਨੇ ਰੁਕਣ ਦੀ ਥਾਂ ਕਾਰ ਭਜਾ ਲਈ। ਇਸ ਤੋਂ ਬਾਅਦ ਪੁਲਿਸ ਮੁਲਾਜਮਾਂ ਨੇ ਕਾਰ ਦਾ ਪਿੱਛਾ ਕੀਤਾ ਤਾਂ ਪੁਲਿਸ ਦੀ ਗੱਡੀ ਅਚਾਨਕ ਬੇਕਾਬੂ ਹੋ ਕੇ ਪਲਟ ਗਈ, ਜਿਸ ਨਾਲ ਇਕ ਏਐਸਆਈ ਸਮੇਤ ਦੋ ਪੁਲਿਸ ਮੁਲਜਮਾਂ ਦੇ ਸੱਟਾਂ ਲੱਗੀਆਂ ਨੇ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਨੇ ਫਰਾਰ ਗੱਡੀ ਚਾਲਕਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਫਰਾਰ ਕਾਰ ਚਾਲਕਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਸਟੇਸ਼ਨ ਸਮਰਾਲਾ ਦੇ ਐਸਐਚ ਓ ਹਰਵਿੰਦਰ ਸਿੰਘ ਨੇ  ਦੱਸਿਆ ਕਿ 9 ਮਾਰਚ 2026 ਨੂੰ ਹੇਡੋਂ ਹਾਈਟੈਕ ਨਾਕੇ ‘ਤੇ ਇੱਕ ਸਵਿਫਟ ਕਾਰ (ਨੰਬਰ PB-11 AC 3030) ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਸੀ। ਪਰ ਮੁਲਜ਼ਮਾਂ ਨੇ ਗੱਡੀ ਰੋਕਣ ਦੀ ਬਜਾਏ ਨਾਕਾ ਤੋੜ ਦਿੱਤਾ ਅਤੇ ਤੇਜ਼ ਰਫ਼ਤਾਰ ਨਾਲ ਗੱਡੀ ਭਜਾ ਲਈ।
ਜਦੋਂ ਪੁਲਿਸ ਮੁਲਾਜ਼ਮਾਂ ਨੇ ਆਪਣੀ ਸਰਕਾਰੀ ਗੱਡੀ ਵਿੱਚ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਅਚਾਨਕ ਗੱਡੀ ਸੰਤੁਲਨ ਵਿਗੜਨ ਕਾਰਨ ਪਲਟ ਗਈ। ਇਸ ਹਾਦਸੇ ਵਿੱਚ ਏ.ਐੱਸ.ਆਈ. ਗੁਰਮੀਤ ਸਿੰਘ  ਅਤੇ ਇੱਕ ਹੈੱਡ ਕਾਂਸਟੇਬਲ ਮਾਮੂਲੀ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਇਸ ਸਬੰਧੀ ਬੀ.ਐਨ.ਐਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਗੱਡੀ ਵਿੱਚ ਸਵਾਰ ਵਿਅਕਤੀਆਂ ਦੀ ਗਿਣਤੀ ਸਪਸ਼ਟ ਨਹੀਂ ਹੋ ਸਕੀ ਹੈ, ਪਰ ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here