ਅੰਮ੍ਰਿਤਸਰ ’ਚ ਆਪ ਆਗੂਆਂ ਦੀ ਪ੍ਰੈੱਸ ਕਾਨਫਰੰਸ/ ਮਹਿਲਾਵਾਂ ਲਈ ਸ਼ੁਰੂ ਯੋਜਨਾ ਦਾ ਕੀਤਾ ਗੁਣਗਾਣ/ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਕੀਮ ਦੀ ਰਜਿਸ੍ਰਟੇਸ਼ਨ

0
2

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਦੇ ਮਹਿਲਾਵਾਂ ਲਈ ਕੀਤੇ ਕੰਮਾਂ ਦਾ ਗੁਣਗਾਣ ਕੀਤਾ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ਹਿਰੀ ਜ਼ਿਲ੍ਹਾ ਇੰਚਾਰਜ ਪ੍ਰਭਬੀਰ ਸਿੰਘ ਬਰਾੜ ਅਤੇ ਮਹਿਲਾ ਵਿੰਗ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਐਲਾਨੀ ਗਈ ਵਿੱਤੀ ਸਹਾਇਤਾ ਯੋਜਨਾ ਮਹਿਲਾ ਸਸ਼ਕਤੀਕਰਨ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਤੋਂ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ ਅਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਂਪ ਲਗਾ ਕੇ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਰਜਿਸਟ੍ਰੇਸ਼ਨ ਹੋਣ ਤੋਂ ਬਾਅਦ ਪੈਸੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ।
ਉਨ੍ਹਾਂ ਹੋਰ ਦੱਸਿਆ ਕਿ 18 ਸਾਲ ਤੋਂ ਉੱਪਰ ਦੀ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਦਕਿ ਅਨੁਸੂਚਿਤ ਜਾਤੀ ਦੀਆਂ ਭੈਣਾਂ ਨੂੰ 1500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਦਿੱਤੀ ਗਰੰਟੀ ਦਾ ਹਿੱਸਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਆਪਣੇ ਵਾਅਦੇ ਪੂਰੇ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਹੋਰ ਪਾਰਟੀਆਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਹਨ ਪਰ ਸਰਕਾਰ ਬਣਨ ਤੋਂ ਬਾਅਦ ਉਹਨਾਂ ਨੂੰ ਭੁੱਲ ਜਾਂਦੀਆਂ ਹਨ, ਪਰ ਆਮ ਆਦਮੀ ਪਾਰਟੀ ਦੀਆਂ ਗਰੰਟੀਆਂ ਹਮੇਸ਼ਾ ਪੂਰੀਆਂ ਹੁੰਦੀਆਂ ਹਨ।
ਇਸ ਮੌਕੇ ਹੋਰ ਆਗੂਆਂ ਨੇ ਕਿਹਾ ਕਿ ਇਹ ਸਕੀਮ ਦੇਸ਼ ਦੀਆਂ ਸਭ ਤੋਂ ਵੱਡੀਆਂ ਮਹਿਲਾ ਹਿਤੈਸ਼ੀ ਯੋਜਨਾਵਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਮਜ਼ਬੂਤੀ ਮਿਲੇਗੀ ਅਤੇ ਉਹ ਆਪਣੇ ਛੋਟੇ-ਮੋਟੇ ਖਰਚਿਆਂ ਲਈ ਕਿਸੇ ਉੱਤੇ ਨਿਰਭਰ ਨਹੀਂ ਰਹਿਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਲਈ ਪਹਿਲਾਂ ਹੀ ਕਈ ਵੱਡੇ ਫੈਸਲੇ ਕਰ ਚੁੱਕੀ ਹੈ, ਜਿਵੇਂ ਕਿ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ, ਸਿਹਤ ਸਹੂਲਤਾਂ ਅਤੇ ਹੋਰ ਕਈ ਭਲਾਈ ਯੋਜਨਾਵਾਂ। ਹੁਣ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਨਾਲ ਉਹਨਾਂ ਦੇ ਜੀਵਨ ਪੱਧਰ ਵਿੱਚ ਵੀ ਸੁਧਾਰ ਆਵੇਗਾ।
ਆਗੂਆਂ ਨੇ ਕਿਹਾ ਕਿ ਕੇਜਰੀਵਾਲ ਦੀ ਗਰੰਟੀ ਸਿਰਫ਼ ਚੋਣੀ ਨਾਰਾ ਨਹੀਂ, ਸਗੋਂ ਲੋਕਾਂ ਨਾਲ ਕੀਤਾ ਵਾਅਦਾ ਹੈ ਜਿਸਨੂੰ ਹਰ ਹਾਲਤ ਵਿੱਚ ਪੂਰਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here