ਮਲੋਟ ’ਚ ਗਲੀਆਂ ਦੇ ਕੰਮ ਦੀ ਸ਼ੁਰੂਆਤ/ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਉਦਘਾਟਨ/ 27 ਲੱਖ ਲਾਗਤ ਨਾਲ ਬਣਗੀਆਂ ਨਵੀਂ ਗਲੀਆਂ

0
1

ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਮਲੋਟ ਸ਼ਹਿਰ ਵਿਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਨੇ ਡਾ. ਬਲਜੀਤ ਕੌਰ ਵੱਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਲਈ ਧੰਨਵਾਦ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਮਲੋਟ ਦੇ ਵਾਰਡ ਨੰਬਰ 26 ਵਿਚ 27 ਲੱਖ ਦੀ ਲਾਗਤ ਨਾਲ ਨਵੀਆਂ ਗਲੀਆਂ ਬਣਾਈਆਂ ਜਾ ਰਹੀਆਂ ਹਨ, ਜਿਸ ਦੀ ਸ਼ੁਰੂਆਤ ਹੋ ਚੁੱਕੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਡਾ. ਬਲਜੀਤ ਕੌਰ ਵੱਲੋਂ ਸ਼ਹਿਰ ਦੇ ਵਿਕਾਸ ਕੰਮਾਂ ਲਈ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਬਹੁਤ ਸਾਰੀਆਂ ਸੜਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਮੌਕੇ ਹੈ ਕਿ ਕਿਸੇ ਸਥਾਨਕ ਆਗੂ ਨੇ ਜਿਲ੍ਹੇ ਦੇ ਵਿਕਾਸ ਲਈ ਐਨਾ ਜ਼ਿਆਦਾ ਕੰਮ ਕੀਤਾ ਹੋਵੇ। ਉਨ੍ਹਾਂ ਨੇ ਇਨ੍ਹਾਂ ਹੋ ਰਹੇ ਵਿਕਾਸ ਕਾਰਜਾਂ ਲਈ ਕੈਬਨਿਟ  ਮੰਤਰੀ  ਬਲਜੀਤ  ਕੌਰ  ਅਤੇ  ਪੰਜਾਬ  ਸਰਕਾਰ  ਦਾ  ਧੰਨਵਾਦ  ਕੀਤਾ ਹੈ।

LEAVE A REPLY

Please enter your comment!
Please enter your name here