ਪੰਜਾਬ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ/ ਮੁੱਖ ਮੰਤਰੀ ਮਾਨ ਨੇ 818 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ By admin - March 12, 2026 0 2 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਦੀ ਰੁਜਗਾਰ ਕ੍ਰਾਂਤੀ ਤਹਿਤ ਨੌਜਵਾਨਾਂ ਨੂੰ ਲਗਾਤਾਰ ਨਿਯੁਕਤੀ ਪੱਤਰ ਵੰਡੇ ਜਾ ਰਹੇ ਨੇ। ਇਸੇ ਤਹਿਤ ਅੱਜ ਚੰਡੀਗੜ੍ਹ ਵਿਖੇ ਹੋਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਮਾਨ ਨੇ ਵੱਖ ਵੱਖ ਵਿਭਾਗਾਂ ਅੰਦਰ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਆਪਣੀ ਸਰਕਾਰ ਦੇ ਪਹਿਲੇ ਦਿਨ ਤੋਂ ਹੀ ਨੌਕਰੀਆਂ ਵੰਡ ਰਹੀ ਹੈ, ਜਿਸ ਦੇ ਤਹਿਤ ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਸਾਡੀ ਸਰਕਾਰ ਵੱਲੋਂ 65 ਹਜ਼ਾਰ 264 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਨੇ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ, ਸਿਰਫ਼ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਨੇ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਵੱਲੋਂ ਮੋੜ ਕੇ ਲਗਾਤਾਰ ਰੁਜਗਾਰ ਨਾਲ ਜੋੜ ਰਹੀ ਹੈ, ਅਤੇ ਅਸੀਂ ਨੌਜਵਾਨਾਂ ਦੇ ਹੱਥਾਂ ਵਿੱਚ ਨਿਯੁਕਤੀ ਪੱਤਰ ਦੇ ਕੇ ‘ਰੰਗਲਾ ਪੰਜਾਬ’ ਬਣਾਉਣ ਵੱਲ ਤੇਜ਼ੀ ਨਾਲ ਵੱਧ ਰਹੇ ਹਾਂ।