ਗੁਰਦਾਸਪੁਰ ’ਚ ਖਹਿਰਾ ਖਿਲਾਫ਼ ਔਰਤਾਂ ਦਾ ਪ੍ਰਦਰਸ਼ਨ/ ਔਰਤਾਂ ਬਾਰੇ ਟਿੱਪਣੀ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

0
1

 

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਔਰਤਾਂ ਨੂੰ ਲੈ ਕੇ ਕੀਤੀ ਟਿੱਪਣੀ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਹੈ। ਇਸ ਨੂੰ ਲੈ ਕੇ ਔਰਤਾਂ ਵੱਲੋਂ ਖਹਿਰਾਂ ਖਿਲਾਫ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਵਿਖੇ ਔਰਤਾਂ ਵੱਲੋਂ ਵਿਧਾਇਕ ਖਹਿਰਾ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਔਰਤਾਂ ਨੇ ਕਿਹਾ ਕਿ ਖਹਿਰਾ ਦੀ ਔਰਤਾਂ ਪ੍ਰਤੀ ਟਿੱਪਣੀ ਨੇ ਉਨ੍ਹਾਂ ਦੀ ਔਰਤਾਂ ਬਾਰੇ ਮਾਨਸਿਕਤਾ ਜਾਹਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਕਾਂਗਰਸ ਦੀ ਟਿਕਟ ਤੇ ਚੋਣ ਜਿੱਤੇ ਹਨ, ਇਸ ਲਈ ਔਰਤਾਂ ਨੂੰ ਕਾਂਗਰਸ ਪਾਰਟੀ ਦਾ ਵੀ ਬਾਈਕਾਟ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here