ਤਰਨ ਤਾਰਨ ’ਚ ਲੋਕਾਂ ਹੱਥੇ ਚੜ੍ਹੇ ਲੁਟੇਰੇ/ ਟਰੈਕਟਰ ਪਿੱਛੇ ਬੰਨ ਕੇ ਕੀਤੀ ਛਿੱਤਰ ਪਰੇਡ/ ਲੁੱਟ-ਖੋਹ ਦੇ ਕੋਸ਼ਿਸ਼ ਦੌਰਾਨ ਕੀਤਾ ਕਾਬੂ, ਵੀਡੀਓ ਵਾਇਰਲ

0
2

ਪੰਜਾਬ ਅੰਦਰ ਲੁਟੇਰਿਆਂ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹੈ, ਜਿਸ ਦੇ ਚਲਦਿਆਂ ਲੋਕਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਹੈ ਤੇ ਕੁੱਝ ਥਾਵਾਂ ਉਤੇ ਲੋਕਾਂ ਵੱਲੋਂ ਲੁਟੇਰਿਆਂ ਨੂੰ ਫੜ ਕੇ ਕੁਟਾਪਾ ਚਾੜ੍ਹੇ ਜਾਣ ਦੇ ਮਾਮਲੇ ਵੀ ਸਾਹਮਣੇ ਆ ਰਹੇ ਨੇ। ਅਜਿਹਾ ਹੀ ਮਾਮਲਾ ਤਰਨ ਤਾਰਨ ਦੇ ਪਿੰਡ ਢੋਟੀਆਂ ਤੋਂ ਸਾਹਮਣੇ ਆਇਆ ਹੈ, ਜਿੱਥੇ ਤਿੰਨ ਲੁਟੇਰਿਆਂ ਨੇ ਦਾਤਰ ਨਾਲ ਹਮਲਾ ਕਰ ਕੇ ਲੁੱਟ-ਖੋਹ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਲੋਕਾਂ ਨੇ ਕਾਬੂ ਕਰ ਲਿਆ। ਗੁੱਸੇ ਵਿਚ ਆਏ ਲੋਕਾਂ ਨੇ ਲੁਟੇਰਿਆਂ ਨੂੰ ਟਰੈਕਟਰ ਪਿੱਛੇ ਬੰਨ੍ਹ ਕੇ ਜਲੂਸ ਕੱਢਿਆ ਅਤੇ ਛਿੱਤਰ ਪਰੇਡ ਕੀਤੀ, ਜਿਸ ਦੀਆਂ ਵੀਡੀਓ ਤਸਵੀਰਾਂ ਵੀ ਸਾਹਮਣੇ ਆਇਆ ਹੈ। ਲੋਕਾਂ ਨੇ ਲੁਟੇਰਿਆਂ ਨੂੰ ਛਿੱਤਰ ਪਰੇਡ ਤੋਂ ਬਾਦ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਲੁਟੇਰਿਆਂ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here