ਬਟਾਲਾ ’ਚ ਚੋਰਾਂ ਦੀਆਂ ਸਰਗਰਮੀਆਂ ’ਚ ਵਾਧਾ/ ਇਕੋ ਰਾਤ ਚਾਰ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ/ ਦੁਕਾਨਦਾਰਾਂ ਅੰਦਰ ਰੋਸ, ਪੁਲਿਸ ਕਰ ਰਹੀ ਜਾਂਚ

0
1

 

ਬਟਾਲਾ ਸ਼ਹਿਰ ਅੰਦਰ ਚੋਰਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੋ ਰਹੇ ਨੇ। ਬੇਖੌਫ ਚੋਰਾਂ ਨੇ ਗੁਰੂ ਨਾਨਕ ਨਗਰ ਅਤੇ ਸਟਾਫ ਰੋਡ ਇਲਾਕੇ ਚ ਇੱਕੋ ਰਾਤ 4 ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਦੁਕਾਨਦਾਰਾਂ ਨੇ ਦੱਸਿਆ ਕਿ ਤੜਕਸਾਰ ਚੋਰਾਂ ਵੱਲੋਂ ਇਹ ਵਾਰਦਾਤ ਕੀਤੀ ਗਈ, ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਘਟਨਾ ਤੋਂ ਬਾਦ ਦੁਕਾਨਦਾਰਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਹੈ। ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਇਲਾਕੇ ਅੰਦਰ ਪੀਸੀਆਰ ਦੀ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਪਾਰਟੀ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਚੋਰਾਂ ਨੂੰ ਜਲਦ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਹੈ।

LEAVE A REPLY

Please enter your comment!
Please enter your name here