ਪੰਜਾਬ ਫਰੀਦਕੋਟ ’ਚ ਬਜਟ ਖਿਲਾਫ ਨਿਤਰੇ ਸਫਾਈ ਕਾਮੇ/ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ/ ਬਜਟ ’ਚ ਸਫਾਈ ਕਾਮਿਆਂ ਨੂੰ ਅਣਗੋਲਣ ਦੇ ਇਲਜ਼ਾਮ By admin - March 12, 2026 0 1 Facebook Twitter Pinterest WhatsApp ਫ਼ਰੀਦਕੋਟ ਨਗਰ ਕੌਂਸਲ ਦੀ ਸਫ਼ਾਈ ਸੇਵਕ ਯੂਨੀਅਨ ਨੇ ਸੂਬਾਈ ਕਮੇਟੀ ਦੇ ਸੱਦੇ ‘ਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਦੌਰਾਨ ਮਜ਼ਦੂਰਾਂ ਨੇ ਘਨ੍ਹਈਆ ਚੌਕ ‘ਤੇ ਸਰਕਾਰ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ। ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਸੰਤ ਰਾਮ ਅਤੇ ਕੁਲਦੀਪ ਕੁਮਾਰ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੇ ਬਜਟ ਵਿੱਚ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਵਿੱਚੋਂ ਕਿਸੇ ਨੂੰ ਵੀ ਪੂਰਾ ਨਹੀਂ ਕੀਤਾ ਹੈ ਸਿੱਟੇ ਵਜੋਂ ਯੂਨੀਅਨ ਨੂੰ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣਾ ਪਿਆ ਹੈ। ਆਗੂਆਂ ਨੇ ਕਿਹਾ ਕਿ ਸੰਘਰਸ਼ ਦੀ ਅਗਲੀ ਰੂਪਰੇਖਾ ਲਈ 13 ਮਾਰਚ ਨੂੰ ਮੋਗਾ ਵਿਚ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕੇ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤੋਂ 6 ਮਈ ਨੂੰ ਸੂਬਾ ਪੱਧਰੀ ਹੜਤਾਲ ਕੀਤੀ ਜਾਵੇਗੀ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਫ਼ਰੀਦਕੋਟ ਦੇ ਪ੍ਰਧਾਨ ਸੰਤ ਰਾਮ ਅਤੇ ਸੀਨੀਅਰ ਆਗੂ ਕੁਲਦੀਪ ਕੁਮਾਰ ਨੇ ਕਿਹਾ ਕਿ ਯੂਨੀਅਨ ਲੰਬੇ ਸਮੇਂ ਤੋਂ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਡਿਊਟੀ ਦੌਰਾਨ ਮਰਨ ਵਾਲੇ ਠੇਕੇ ‘ਤੇ ਰੱਖੇ ਕਰਮਚਾਰੀ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਅਤੇ ਠੇਕੇ ‘ਤੇ ਰੱਖੇ ਕਰਮਚਾਰੀਆਂ ਲਈ 10 ਸਾਲ ਦੀ ਸੇਵਾ ਦੀ ਸ਼ਰਤ ਨੂੰ ਖਤਮ ਕਰਕੇ, ਇਸ ਨੂੰ ਪਿਛਲੀ ਤਿੰਨ ਸਾਲ ਦੀ ਸ਼ਰਤ ਨਾਲ ਬਦਲਣ ਦੀ ਮੰਗ ਕਰ ਰਹੀ ਹੈ। ਇਸ ਮੌਕੇ 10 ਸਾਲ ਦੀ ਸ਼ਰਤ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਮੌਕੇ ਯੂਨੀਅਨ ਆਗੂਆਂ ਸੰਤ ਰਾਮ ਅਤੇ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਅਤੇ ਸਰਕਾਰ ਨਾਲ ਵਾਰ-ਵਾਰ ਮੀਟਿੰਗਾਂ ਦੀ ਬੇਨਤੀ ਕੀਤੀ ਹੈ, ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ। ਸੂਬਾ ਕਮੇਟੀ ਦੇ ਸੱਦੇ ‘ਤੇ 11 ਅਤੇ 12 ਮਾਰਚ ਨੂੰ ਪੁਤਲਾ ਸਾੜਨ ਵਾਲੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਆਉਣ ਵਾਲੇ ਸੰਘਰਸ਼ ਦੀ ਰਣਨੀਤੀ ਬਣਾਉਣ ਲਈ 13 ਮਾਰਚ ਨੂੰ ਮੋਗਾ ਵਿੱਚ ਇੱਕ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ 6 ਮਈ ਨੂੰ ਸੂਬਾ ਪੱਧਰੀ ਹੜਤਾਲ ਕੀਤੀ ਜਾਵੇਗੀ, ਜਿਸ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗੀ।