ਸ੍ਰੀ ਹਰਿਮੰਦਰ ਸਾਹਿਬ ਪ੍ਰਬੰਧਕਾਂ ਦੀ ਕੇਂਦਰ ਨੂੰ ਅਪੀਲ/ ਐਲਜੀਪੀ ਸਪਲਾਈ ਨਿਰੰਤਰ ਜਾਰੀ ਰੱਖਣ ਦੀ ਮੰਗ/ ਰੋਜ਼ਾਨਾ 25-30 ਸਿਲੰਡਰਾਂ ਦੀ ਹੁੰਦੀ ਹੈ ਖਪਤ

0
2

 

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਕੇਂਦਰ ਸਰਕਾਰ ਨੂੰ ਖਾੜੀ ਦੇਸ਼ਾਂ ਵਿਚਾਲੇ ਤਣਾਅ ਦੇ ਮੱਦੇਨਜ਼ਰ ਐਲਜੀਪੀ ਗੈਸ ਦੀ ਸਪਲਾਈ ਨਿਰੰਤਰ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਗੁਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਇੱਕ ਲੱਖ ਦੇ ਕਰੀਬ ਸ਼ਰਧਾਲੂਆਂ ਨੂੰ 24 ਘੰਟੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਂਦਾ ਹੈ। ਇਸ ਲਈ ਲੰਗਰ ਘਰ ਵਿੱਚ ਰੋਜ਼ਾਨਾ ਤਕਰੀਬਨ 25 ਤੋਂ 30 ਕਮਰਸ਼ੀਅਲ ਗੈਸ ਸਿਲੰਡਰਾਂ ਦੀ ਖਪਤ ਹੁੰਦੀ ਹੈ। ਇਸ ਦੇ ਨਾਲ ਹੀ ਪਾਈਪਲਾਈਨ ਰਾਹੀਂ ਵੀ LPG ਗੈਸ ਦੀ ਸਪਲਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੌਜੂਦਾ ਸਮੇਂ ਤੱਕ ਗੈਸ ਸਪਲਾਈ ਪ੍ਰਭਾਵਿਤ ਨਹੀਂ ਹੋਈ, ਪਰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਤੋਂ ਬਚਣ ਲਈ ਕੇਂਦਰ ਸਰਕਾਰ ਇਸ ਮਾਮਲੇ ਵੱਲ ਖਾਸ ਧਿਆਨ ਦੇਵੇ।

LEAVE A REPLY

Please enter your comment!
Please enter your name here