ਪਟਿਆਲਾ ਡੀਸੀ ਦਾ ਐਲਪੀਜੀ ਗੈਸ ਨੂੰ ਲੈ ਕੇ ਬਿਆਨ/ ਲੋਕਾਂ ਨੂੰ ਜਮ੍ਹਾਖੋਰੀ ਤੋਂ ਗੁਰੇਜ਼ ਕਰਨ ਦੀ ਅਪੀਲ/ ਘਰੇਲੂ ਗੈਸ ਦੀ ਨਿਰਵਿਘਣ ਸਪਲਾਈ ਦੀ ਦਿੱਤਾ ਭਰੋਸਾ

0
1

ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਨੇ ਰਸੋਈ ਗੈਸ ਦੀ ਨਿਰਵਿਘਣ ਸਪਲਾਈ ਦਾ ਭਰੋਸਾ ਦਿੱਤਾ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਾੜੀ ਖੇਤਰ ਵਿਚ ਜੰਗੀ ਮਾਹੌਲ ਦੇ ਚਲਦਿਆਂ ਤੇਲ ਤੇ ਗੈਸ ਦੀ ਸਪਲਾਈ ਵਿਚ ਕੁੱਝ ਰੁਕਾਵਟਾਂ ਆਈਆਂ ਨੇ ਪਰ ਪ੍ਰਸ਼ਾਸਨ ਲੋਕਾਂ ਨੂੰ ਰਸੋਈ ਗੈਸ ਦੀ ਨਿਰਵਿਘਣ ਸਪਲਾਈ ਲਈ ਲਗਾਤਾਰ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖਬਰਾਹਟ ਵਿਚ ਆ ਕੇ ਤੇਲ ਤੇ ਗੈਸ ਦੀ ਜਮ੍ਹਾਖੋਰੀ ਨਾ ਕਰਨ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਗੈਸ ਏਜੰਸੀਆਂ ਤੇ ਪਟਰੋਲ ਪੰਪ ਮਾਲਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਤੇਲ ਤੇ ਗੈਸ ਦਿ ਨਿਰਵਿਘਣ ਸਪਲਾਈ ਯਨੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਸਾਰੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਇਨ੍ਹਾਂ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕਾਲਾਬਾਜ਼ਾਰੀ ਜਾਂ ਜਮ੍ਹਾਂਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜੋ ਵੀ ਅਜਿਹਾ ਕਰਦਾ ਫੜਿਆ ਗਿਆ, ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਫਵਾਹਾਂ ਫੈਲਾਉਣ ਵਿਰੁੱਧ ਤਾਕੀਦ ਕੀਤੀ ਅਤੇ ਨਾ ਹੀ ਗੈਸ ਜਾਂ ਪੈਟਰੋਲ-ਡੀਜ਼ਲ ਦੀ ਸਪਲਾਈ ਵਿੱਚ ਵਿਘਨ ਸਬੰਧੀ ਕਿਸੇ ਵੀ ਅਫਵਾਹ ‘ਤੇ ਵਿਸ਼ਵਾਸ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਪੈਟਰੋਲ ਪੰਪ ਮਾਲਕਾਂ ਦੀ ਐਸੋਸੀਏਸ਼ਨ ਅਤੇ ਗੈਸ ਏਜੰਸੀਆਂ ਦੇ ਨੁਮਾਇੰਦਿਆਂ, ਪੈਟਰੋਲੀਅਮ ਕਾਰਪੋਰੇਸ਼ਨਾਂ ਅਤੇ ਐਲਪੀਜੀ ਕੰਪਨੀਆਂ ਆਈਓਸੀਐਲ, ਬੀਪੀਸੀਐਲ ਅਤੇ ਐਚਪੀਸੀਐਲ ਦੇ ਵਿਕਰੀ ਅਧਿਕਾਰੀਆਂ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਅਤੇ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੌਕੇ ਵਰਜੀਤ ਵਾਲੀਆ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਘਰੇਲੂ ਵਰਤੋਂ ਲਈ ਐਲਪੀਜੀ ਗੈਸ ਅਤੇ ਵਾਹਨਾਂ ਲਈ ਪੈਟਰੋਲ-ਡੀਜ਼ਲ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਯਤਨਾਂ ਅਤੇ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ‘ਤੇ, IOCL ਦੇ ਪ੍ਰਤੀਨਿਧੀ ਰਾਘਵ ਗੁਪਤਾ ਨੇ ਕਿਹਾ ਕਿ ਲੋਕ ਘਬਰਾਹਟ ਵਿੱਚ ਲਗਾਤਾਰ ਗੈਸ ਬੁੱਕ ਕਰ ਰਹੇ ਹਨ, ਜਿਸ ਨਾਲ ਸਰਵਰ ‘ਤੇ ਦਬਾਅ ਵਧ ਰਿਹਾ ਹੈ। ਇਸ ਲਈ, ਗਾਹਕ ਸ਼ਾਮ 6 ਵਜੇ ਤੋਂ ਸਵੇਰੇ 9 ਵਜੇ ਤੱਕ ਬੁੱਕ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਮ੍ਹਾਂਖੋਰੀ ਨੂੰ ਰੋਕਣ ਲਈ, ਪਹਿਲੀ ਬੁਕਿੰਗ ਅਤੇ ਦੂਜੀ ਬੁਕਿੰਗ ਵਿਚਕਾਰ 25 ਦਿਨਾਂ ਦਾ ਅੰਤਰ ਸਥਾਪਤ ਕੀਤਾ ਗਿਆ ਹੈ। ਹਾਲਾਂਕਿ, ਸਪਲਾਈ ਦੀ ਕੋਈ ਸਮੱਸਿਆ ਨਹੀਂ ਹੈ।
ਵਰਜੀਤ ਵਾਲੀਆ ਨੇ ਸਾਰੀਆਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪ ਕੰਪਨੀਆਂ ਦੇ ਨਾਲ-ਨਾਲ ਵਿਕਰੀ ਅਧਿਕਾਰੀਆਂ ਦੇ ਨਾਲ-ਨਾਲ ਪੰਪ ਅਤੇ ਏਜੰਸੀ ਮਾਲਕਾਂ ਅਤੇ ਪ੍ਰਤੀਨਿਧੀਆਂ ਨੂੰ ਖਾੜੀ ਦੇਸ਼ਾਂ ਵਿੱਚ ਮੌਜੂਦਾ ਸਥਿਤੀ ਦਾ ਫਾਇਦਾ ਨਾ ਉਠਾਉਣ ਦੇ ਨਿਰਦੇਸ਼ ਦਿੱਤੇ। ਜੇਕਰ ਕੋਈ ਸ਼ਰਾਰਤੀ ਅਨਸਰ ਕਾਲਾਬਾਜ਼ਾਰੀ ਜਾਂ ਜਮ੍ਹਾਂਖੋਰੀ ਵਿੱਚ ਸ਼ਾਮਲ ਰਹਿੰਦਾ ਹੈ, ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here