ਪੰਜਾਬ ਜਲੰਧਰ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਗ੍ਰਿਫਤਾਰ/ 1 ਕਿੱਲੋ 564 ਗਰਾਮ ਹੈਰੋਇਨ ਤੇ ਪਿਸਟਲ ਬਰਾਮਦ/ ਭੱਜਣ ਦੀ ਕੋਸ਼ਿਸ਼ ਕਰਦਿਆਂ ਨੂੰ ਪਿੱਛਾ ਕਰ ਕੀਤਾ ਕਾਬੂ By admin - March 12, 2026 0 1 Facebook Twitter Pinterest WhatsApp ਜਲੰਧਰ ਪੁਲਿਸ ਦੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਟੀਮ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਨਸ਼ੇ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋ 564 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਦੋਸ਼ੀਆਂ ਦੀ ਪਛਾਣ ਜਸਕਰਨ ਸਿੰਘ ਪੁੱਤਰ ਮਾਨ ਸਿੰਘ ਵਾਸੀ ਪਿੰਡ ਮੁੱਛਲ, ਜ਼ਿਲ੍ਹਾ ਅੰਮ੍ਰਿਤਸਰ ਅਤੇ ਜਗਜੀਤ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਪੁਲਿਸ ਦੇ ਦੱਸਣ ਮੁਤਾਬਕ ਦੋਵਾਂ ਨੇ ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮੁਸ਼ਤੈਦ ਪੁਲਿਸ ਮੁਲਾਜਮਾਂ ਨੇ ਪਿੱਛਾ ਕਰ ਕੇ ਕਾਬੂ ਲਿਆ। ਸਬ-ਇੰਸਪੈਕਟਰ ਸੰਜੀਵ ਕੁਮਾਰ ਨੇ ਦੱਸਿਆ ਕਿ ਐਂਟੀ-ਨਾਰਕੋਟਿਕਸ ਟਾਸਕ ਫੋਰਸ ਜਲੰਧਰ ਰੇਂਜ ਦੀ ਟੀਮ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਜਸਕਰਨ ਸਿੰਘ ਅਤੇ ਜਗਜੀਤ ਸਿੰਘ ਹੈਰੋਇਨ ਪਹੁੰਚਾਉਣ ਆ ਰਹੇ ਹਨ। ਉਨ੍ਹਾਂ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 01 ਕਿਲੋ 564 ਗ੍ਰਾਮ ਹੈਰੋਇਨ ਅਤੇ PB-02-DE-0743 ਨੰਬਰ ਵਾਲਾ ਮੋਟਰਸਾਈਕਲ ਬਰਾਮਦ ਕੀਤਾ। ਮੁੱਢਲੀ ਜਾਂਚ ਵਿੱਚ ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਜਸਕਰਨ ਸਿੰਘ ਨੇ ਦੱਸਿਆ ਕਿ ਉਹ 10ਵੀਂ ਪਾਸ ਹੈ ਅਤੇ ਕੁਲੀ ਦਾ ਕੰਮ ਕਰਦਾ ਸੀ। ਜਲਦੀ ਅਮੀਰ ਬਣਨ ਦੀ ਇੱਛਾ ਅਤੇ ਇਸ ਕਾਰੋਬਾਰ ਵਿੱਚ ਜ਼ਿਆਦਾ ਆਮਦਨ ਹੋਣ ਕਾਰਨ ਉਹ ਨਸ਼ਾ ਤਸਕਰੀ ਵਿੱਚ ਸ਼ਾਮਲ ਹੋ ਗਿਆ। ਮੁਲਜ਼ਮ ਜਗਜੀਤ ਸਿੰਘ ਨੇ ਦੱਸਿਆ ਕਿ ਉਹ 12ਵੀਂ ਪਾਸ ਹੈ ਅਤੇ ਬੇਰੁਜ਼ਗਾਰ ਹੈ। ਜਲਦੀ ਪੈਸੇ ਕਮਾਉਣ ਦੇ ਲਾਲਚ ਵਿੱਚ ਉਸਨੇ ਜਸਕਰਨ ਸਿੰਘ ਨਾਲ ਮਿਲ ਕੇ ਹੈਰੋਇਨ ਵੇਚਣੀ ਸ਼ੁਰੂ ਕਰ ਦਿੱਤੀ। ਪੁਲਿਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਰਿਮਾਂਡ ‘ਤੇ ਲੈ ਕੇ ਇਹ ਪਤਾ ਲਗਾਏਗੀ ਕਿ ਉਨ੍ਹਾਂ ਨੇ ਇਹ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਿੱਥੋਂ ਪ੍ਰਾਪਤ ਕੀਤੀ।