ਪੰਜਾਬ ਬਲਕੌਰ ਸਿੰਘ ਨੇ ਤਿੰਨ ਘਰਾਂ ਦਾ ਰੱਖਿਆ ਨੀਂਹ ਪੱਥਰ/ ਸਮਾਜ ਸੇਵੀ ਸੰਸਥਾ ਦੀ ਮਦਦ ਨਾਲ ਬਣਾਏ ਜਾ ਰਹੇ ਘਰ/ ਸਰਕਾਰ ਵੱਲ ਸਾਧੇ ਨਿਸ਼ਾਨੇ By admin - March 13, 2026 0 2 Facebook Twitter Pinterest WhatsApp ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਪਿੰਡ ਮੂਸੇਵਾਲਾ ਵਿਚ ਤਿੰਨ ਘਰਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਮਕਾਨ ਸਮਾਜ ਸੇਵੀ ਸੰਸਥਾ ਮਿਡਲੈਂਡ ਯੂਕੇ ਦੇ ਸਹਿਯੋਗ ਨਾਲ ਬਣਾਏ ਗਏ ਹਨ। ਪਵਨ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਜਮਾਨਤ ਮਿਲਣ ਬਾਰੇ ਉਨ੍ਹਾਂ ਕਿਹਾ ਕਿ ਇਹ ਅਦਾਲਤ ਦਾ ਫੈਸਲਾ ਹੈ, ਜਿਸ ਬਾਰੇ ਉਹ ਕੋਈ ਟਿੱਪਣੀ ਨਹੀਂ ਕਰ ਸਕਦੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲ ਨਿਸ਼ਾਨੇ ਸੇਧਦਿਆਂ ਕਿਹਾ ਕਿ ਸਰਕਾਰਾਂ ਸਿਰਫ ਇਸ਼ਤਿਹਾਰਬਾਜ਼ੀ ਕਰਨ ਤਕ ਸੀਮਤ ਰਹਿ ਗਈਆਂ ਹਨ ਜਦਕਿ ਲੋਕ ਭਲਾਈ ਦੇ ਕੰਮ ਸਮਾਜ ਸੇਵੀ ਸੰਸਥਾਵਾਂ ਕਰ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਹਰ ਫਰੰਟ ‘ਤੇ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਕਤਲ ਕਾਂਡ ਦੇ ਕੁਝ ਦੋਸ਼ੀ ਅਜੇ ਵੀ ਪੁਲਿਸ ਹਿਰਾਸਤ ਤੋਂ ਬਾਹਰ ਹਨ, ਜਿਸ ਕਾਰਨ ਉਨ੍ਹਾਂ ਨੂੰ ਦੁੱਖ ਹੋਇਆ ਕਿ ਮੂਸੇਵਾਲਾ ਦੇ ਦੋਸ਼ੀ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਾਲਾਤ ਅਜਿਹੇ ਹੋ ਗਏ ਹਨ ਕਿ ਮੌਜੂਦਾ ਹਾਲਾਤ ਉਲਟ ਹੋਣੇ ਸ਼ੁਰੂ ਹੋ ਗਏ ਹਨ, ਕਿਉਂਕਿ ਅਨਮੋਲ ਬਿਸ਼ਨੋਈ ਦੇ ਵਕੀਲ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਮੂਸੇਵਾਲਾ ਕਤਲ ਕਾਂਡ ਵਿੱਚ ਪੁਲਿਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾਵੇ, ਕਿਉਂਕਿ ਉਹ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਸਰਕਾਰ ਦੀ ਚੁੱਪੀ ਕਾਰਨ ਗੈਂਗਸਟਰ ਇੰਨੇ ਨਿਡਰ ਹੋ ਗਏ ਹਨ ਕਿ ਆਮ ਲੋਕਾਂ ਦਾ ਦਿਨ-ਦਿਹਾੜੇ ਕਤਲ ਕੀਤਾ ਜਾ ਰਿਹਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਇਨ੍ਹੀਂ ਦਿਨੀਂ ਗੈਂਗਸਟਰ ਲੋਕਾਂ ਵਿੱਚ ਚੰਗਾ ਨਾਮ ਕਮਾਉਣ ਲਈ ਫਿਰੌਤੀਆਂ ਲੈ ਕੇ ਕੁੜੀਆਂ ਦੇ ਵਿਆਹ ਕਰਵਾ ਰਹੇ ਹਨ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਨੂੰ ਇੱਕ ਡਰਾਮੇ ਵਿੱਚ ਬਦਲ ਦਿੱਤਾ ਗਿਆ ਹੈ, ਜਿੱਥੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਦੀ ਬਜਾਏ, ਲੋਕ ਇੱਕ ਦੂਜੇ ਵਿਰੁੱਧ ਬੇਤੁਕੇ ਬਿਆਨ ਦੇ ਰਹੇ ਹਨ ਅਤੇ ਇੱਕ ਦੂਜੇ ‘ਤੇ ਤੋਹਮਤਾਂ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਅਜਿਹੇ ਡਰਾਮੇ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ 2027 ਦੀਆਂ ਚੋਣਾਂ ਤੋਂ ਬਾਅਦ ਅਜਿਹਾ ਕਰਨਾ ਚਾਹੀਦਾ ਹੈ।