ਪਟਿਆਲਾ ਦੇ ਤ੍ਰਿਪੜੀ ’ਚ ਕਾਰ ਨੂੰ ਲੱਗੀ ਅੱਗ/ ਜਾਨੀ ਹਾਨੀ ਤੋਂ ਬਚਾਅ, ਸਮਾਨ ਦਾ ਨੁਕਸਾਨ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

0
1

 

ਪਟਿਆਲਾ ਦੇ ਤ੍ਰਿਪੜੀ ਵਿਖੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੋਂ ਲੰਘ ਰਹੀ ਇਕ ਜੈਨ ਕਾਰ ਨੂੰ ਅਚਾਨਕ ਅੱਗ ਲੱਗ ਗਈ। ਗਨੀਮਤ ਇਹ ਰਹੀ ਕਿ ਅੱਗ ਲੱਗਣ ਤੋਂ ਬਾਅਦ ਕਾਰ ਚਾਲਕ ਬਾਹਰ ਨਿਕਲਣ ਵਿਚ ਸਫਲ ਹੋ ਗਿਆ। ਇਸ ਤੋਂ ਬਾਅਦ ਅੱਗ ਨੇ ਭਿਆਨਕ ਰੂਪ ਅਖਤਿਆਰ ਕਰ ਲਿਆ। ਕਾਰ ਅੰਦਰ ਡਾਕਟਰੀ ਦਾ ਸਾਮਾਨ ਭਰਿਆ ਹੋਇਆ ਸੀ। ਘਟਨਾ ਦੀ ਜਾਣਕਾਰੀ ਮਿਲਣ ਬਾਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਅੱਗ ਨਾਲ ਸਾਮਾਨ ਤੇ ਕਾਰ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।

LEAVE A REPLY

Please enter your comment!
Please enter your name here