ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ/ ਵੱਖ ਵੱਖ ਕੇਸਾਂ ਦਾ ਕੀਤਾ ਗਿਆ ਨਿਪਟਾਰਾ By admin - March 14, 2026 0 2 Facebook Twitter Pinterest WhatsApp ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਸ਼ੋਕ ਕੁਮਾਰ ਚੌਹਾਨ ਨੇ ਦੱਸਿਆ ਕਿ ਲੋਕ ਅਦਾਲਤ ਚ ਅੱਜ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਨਾਂ ਵਿੱਚ ਸਮਝੌਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।