ਨਵ-ਨਿਯੁਕਤ ਜੱਜ ਦੇ ਘਰ ਪਹੁੰਚੇ ਸਿਕੰਦਰ ਸਿੰਘ ਮਲੂਕਾ/ ਪਰਿਵਾਰ ਨੂੰ ਮਿਲ ਕੇ ਸਾਂਝਾ ਕੀਤੀ ਖੁਸ਼ੀ/ ਧੀਆਂ ਲਈ ਰਾਹ-ਦਸੇਰਾ ਬਣਨ ਲਈ ਦਿੱਤੀ ਵਧਾਈ

0
1

ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅੱਜ ਰਾਮਪੁਰਾ ਫੂਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਜੱਜ ਦਾ ਇਮਤਿਹਾਨ ਪਾਸ ਕਰਨ ਵਾਲੀ ਪ੍ਰਿਆ ਮਿੱਤਲ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪ੍ਰਿਆ ਮਿੱਤਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ। ਮਲੂਕਾ ਨੇ ਕਿਹਾ ਕਿ ਅੱਜ ਧੀਆਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ਜੋ ਦੇਸ਼ ਅਤੇ ਸਮਾਜ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਿਆ ਮਿੱਤਲ ਦੀ ਪ੍ਰਾਪਤੀ ਇਲਾਕੇ ਦੀਆਂ ਹੋਰ ਧੀਆਂ ਲਈ ਪ੍ਰੇਰਨਾ ਦਾ ਕੰਮ ਕਰੇਗੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪ੍ਰਿਆ ਮਿੱਤਲ ਆਪਣੇ ਅਹੁਦੇ ‘ਤੇ ਰਹਿੰਦਿਆਂ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗੀ।
ਦੱਸਣਯੋਗ ਹੈ ਕਿ ਰਾਮਪੁਰਾ ਫੂਲ ਸ਼ਹਿਰ ਦੀ ਪ੍ਰਿਆ ਮਿੱਤਲ ਨੂੰ ਹਾਲ ਹੀ ਵਿੱਚ ਗੁਜਰਾਤ ਕੇਡਰ ਵਿੱਚ ਜੱਜ ਵਜੋਂ ਚੁਣਿਆ ਗਿਆ ਹੈ। ਸਿਕੰਦਰ ਸਿੰਘ ਮਲੂਕਾ ਨੇ ਪ੍ਰਿਆ ਮਿੱਤਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਮਹੱਤਵਪੂਰਨ ਪ੍ਰਾਪਤੀ ‘ਤੇ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇੱਕ ਛੋਟੇ ਜਿਹੇ ਸ਼ਹਿਰ ਤੋਂ ਜੱਜ ਬਣਨਾ ਬਹੁਤ ਮਾਣ ਵਾਲੀ ਗੱਲ ਹੈ, ਅਤੇ ਪ੍ਰਿਆ ਮਿੱਤਲ ਨੇ ਨਾ ਸਿਰਫ ਆਪਣੇ ਪਰਿਵਾਰ ਲਈ ਸਗੋਂ ਪੂਰੇ ਰਾਮਪੁਰਾ ਫੂਲ ਖੇਤਰ ਅਤੇ ਪੰਜਾਬ ਲਈ ਮਾਣ ਵਧਾਇਆ ਹੈ।
ਇਸ ਮੌਕੇ ਮੌਜੂਦ ਆਗੂਆਂ ਅਤੇ ਸਮਰਥਕਾਂ ਨੇ ਪ੍ਰਿਆ ਮਿੱਤਲ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਵੀ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿਆ ਮਿੱਤਲ ਦੇ ਪਰਿਵਾਰ ਨੇ ਸਾਰੇ ਆਗੂਆਂ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਪ੍ਰਾਪਤੀ ਸ਼ਹਿਰ ਅਤੇ ਇਲਾਕੇ ਦੇ ਲੋਕਾਂ ਦੇ ਆਸ਼ੀਰਵਾਦ ਅਤੇ ਸਮਰਥਨ ਕਾਰਨ ਸੰਭਵ ਹੋਈ ਹੈ।

LEAVE A REPLY

Please enter your comment!
Please enter your name here