ਫਰੀਦਕੋਟ ਪੁਲਿਸ ਵੱਲੋਂ ਲੁਟੇਰਾ ਗਰੋਹ ਦਾ ਪਰਦਾਫਾਸ਼/ ਤੇਜ਼ਧਾਰ ਹਥਿਆਰਾਂ ਸਮੇਤ 5 ਮੁਲਜ਼ਮ ਗ੍ਰਿਫਤਾਰ

0
1

ਫਰੀਦਕੋਟ ਪੁਲਿਸ ਨੇ ਹਥਿਆਰਾਂ ਦੀ ਨੌਕ ਤੇ ਲੁੱਟ-ਖੋਹ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਖੋਹ ਦੀ ਘਟਨਾ ਨੂੰ ਅੰਜ਼ਾਮ ਦੇਣ ਦੀ ਤਾਕ ਵਿਚ ਬੈਠੇ 5 ਮੁਲਜਮਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿੱਚ ਹਰਚਰਨ ਸਿੰਘ ਉਰਫ ਹੈਪੀ ਅਤੇ ਗੁਰਦੀਪ ਸਿੰਘ ਉਰਫ ਗੋਰੀ ਜੋ ਕਿ ਕੋਟਕਪੂਰਾ ਦੇ ਮੁਹੱਲਾ ਕਸ਼ਮੀਰੀਆ ਨਾਲ ਸਬੰਧਿਤ ਹਨ, ਜਦਕਿ ਸੂਰਜ ਸਿੰਘ ਅਤੇ ਅਮਨਦੀਪ ਸਿੰਘ ਬਾਬਾ ਜੀਵਨ ਸਿੰਘ ਨਗਰ ਅਤੇ ਸਤਨਾਮ ਸਿੰਘ  ਕੋਟਕਪੂਰਾ ਦਾ ਰਹਿਣ ਵਾਲਾ ਹੈ।  ਪੁਲਿਸ ਨੇ ਇਨ੍ਹਾਂ ਕੋਲੋਂ 1 ਕ੍ਰਿਪਾਨ, 1 ਖੰਡਾ, 1 ਨਲਕੇ ਦੀ ਹੱਥੀ, 1 ਲੋਹੇ ਦੀ ਪੱਤੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜਮਾਂ ਖਿਲਾਫ ਕੇਸ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ।
ਦੋਸ਼ੀਆ ਦੇ ਖਿਲਾਫ ਪਹਿਲਾ ਵੀ ਖੋਹ, ਚੋਰੀ, ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ 12 ਮੁਕੱਦਮੇ ਦਰਜ ਹਨ। ਪੁਲਿਸ ਵੱਲੋਂ ਦਿੱਤੇ ਕਾਰਵਾਈ ਦੇ ਵੇਰਵਿਆ ਮੁਤਾਬਿਕ ਮਿਤੀ 14 ਮਾਰਚ ਨੂੰ ਸਹਾਇਕ ਥਾਣੇਦਾਰ ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੇ ਸਬੰਧ ਵਿੱਚ ਬੱਤੀਆ ਵਾਲਾ ਚੌਕ, ਕੋਟਕਪੂਰਾ ਵਿਖੇ ਮੌਜੂਦ ਸੀ ਤਾ ਉਹਨਾ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਦੋਸ਼ੀ ਜੁਰਮ ਕਰਨ ਦੇ ਆਦੀ ਹਨ ਅਤੇ ਜੋ ਪੈਟਰੋਲ ਪੰਪ ਦੇ ਕਰਿਦਿਆ ਅਤੇ ਸੜਕ ਪਰ ਜਾਦੇ ਰਾਹਗੀਰਾ ਪਾਸੋ ਲੁੱਟ ਖੋਹ ਕਰਦੇ ਹਨ ਅਤੇ ਜੋ ਫਰੀਦਕੋਟ ਰੋਡ ਓਵਰ ਬ੍ਰਿਜ ਦੇ ਥੱਲੇ ਨੇੜੇ ਫੋਕਲ ਪੁਆਇੰਟ, ਕੋਟਕਪੂਰਾ ਪਾਸ ਲੁਕ ਛਿੱਪ ਕੇ ਮਾਰੂ ਹਥਿਆਰਾ ਸਮੇਤ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ।
ਪੁਲਿਸ ਪਾਰਟੀ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਪਰ ਪਹੁੰਚ ਕੇ ਉਕਤਾਨ ਸਾਰੇ ਦੋਸ਼ੀਆ ਨੂੰ ਮੌਕੇ ਪਰ ਕਾਬੂ ਕੀਤਾ ਗਿਆ। ਜਿਹਨਾ ਪਾਸੋ ਪੁਲਿਸ ਪਾਰਟੀ ਵੱਲੋਂ 01 ਕ੍ਰਿਪਾਨ, 01 ਖੰਡਾ, 01 ਨਲਕੇ ਦੀ ਹੱਥੀ, 01 ਲੋਹੇ ਦੀ ਪੱਤੀ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 54 ਮਿਤੀ 15.03.2026 ਅਧੀਨ ਧਾਰਾ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਜਿਹਨਾ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ।
ਦੱਸਣਯੋਗ ਹੈ ਕਿ ਜਦ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਦੋਸ਼ੀਆ ਵਿਚ ਸ਼ਾਮਿਲ ਸੂਰਜ ਸਿੰਘ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਖੋਹ, ਸੰਗਠਿਤ ਅਪਰਾਧ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 8 ਮੁਕੱਦਮੇ ਦਰਜ ਰਜਿਸਟਰ ਹਨ। ਇਸ ਤੋ ਇਲਾਵਾ 02 ਦੋਸ਼ੀਆ ਹਰਚਰਨ ਸਿੰਘ ਉਰਫ ਹੈਪੀ ਅਤੇ ਅਮਨਦੀਪ ਸਿੰਘ ਉਰਫ ਰਿੱਕੀ ਖਿਲਾਫ ਵੀ 4 ਮਾਮਲੇ ਦਰਜ ਰਜਿਸਟਰ ਹਨ।

LEAVE A REPLY

Please enter your comment!
Please enter your name here