ਅੰਮ੍ਰਿਤਸਰ ਪੁਲਿਸ ਵੱਲੋਂ ਹਥਿਆਰਾਂ ਸਮੇਤ ਇਕ ਕਾਬੂ/ 3 ਪਿਸਤੌਲ, 8 ਜਿੰਦਾ ਕਾਰਤੂਸ ਬਰਾਮਦ / ਪੁਲਿਸ ਨੇ ਕੇਸ ਦਰਜ ਕਰ ਕੇ ਜਾਂਚ ਆਰੰਭੀ

0
1

ਅੰਮ੍ਰਿਤਸਰ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਇਕ ਖਤਰਨਾਕ ਮੁਲਜਮ ਨੂੰ ਹਥਿਆਰਾਂ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜਮ ਨੂੰ ਨਾਕੇਬੰਦੀ ਦੌਰਾਨ ਕਾਬੂ ਕਰ ਕੇ ਉਸ ਦੇ ਕਬਜੇ ਵਿਚੋਂ 3 ਪਿਸਤੌਲ, 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਹਰਮਨਜੀਤ ਸਿੰਘ, ਵਾਸੀ ਪਿੰਡ ਨਵਾਂ ਪਿੰਡ, ਅੰਮ੍ਰਿਤਸਰ ਦਿਹਾਤੀ ਹਾਲ ਵਾਸੀ ਰਾਣੀ ਕਾ ਬਾਗ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹਨ ਅਤੇ ਇਹ ਕਈ ਮਾਮਲਿਆਂ ਵਿਚ ਲੋੜੀਂਦਾ ਸੀ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here