ਫਾਜਿਲਕਾ ਪ੍ਰਸ਼ਾਸਨ ਦਾ ਕਾਲਾ ਬਾਜ਼ਾਰੀ ਖਿਲਾਫ ਐਕਸ਼ਨ/ ਗੈਸ ਸਿਲੰਡਰਾਂ ਦੀ ਜਮ੍ਹਾਖੋਰੀ ਰੋਕਣ ਲਈ ਚੈਕਿੰਗ/ ਸਿਲੰਡਰਾਂ ਦੀ ਗੈਰਕਾਨੂੰਨੀ ਵਰਤੋਂ ਦੀ ਕੀਤੀ ਜਾਂਚ

0
1

ਫਾਜਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਐਲਪੀਜੀ ਗੈਸ ਦੀ ਕਾਲਾ ਬਾਜ਼ਾਰੀ ਰੋਕਣ ਲਈ ਸਰਗਰਮੀ ਆਰੰਭ ਦਿੱਤੀ ਹੈ। ਪ੍ਰਸ਼ਾਸਨ ਦੀਆਂ ਟੀਮਾਂ ਨੇ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕਰ ਕੇ ਬਾਰੀਕੀ ਨਾਲ ਜਾਂਚ ਕੀਤੀ ਹੈ। ਪ੍ਰਸ਼ਾਸਨ ਦੀਆਂ ਟੀਮਾਂ ਨੇ ਖਾਣ-ਪੀਣ ਵਾਲੀਆਂ ਥਾਵਾਂ, ਰੈਸਟੋਰੈਂਟਾਂ ਅਤੇ ਢਾਬਿਆਂ ‘ਤੇ ਘਰੇਲੂ ਐਲਪੀਜੀ ਸਿਲੰਡਰਾਂ ਦੀ ਗ਼ੈਰਕਾਨੂੰਨੀ ਵਰਤੋਂ ਦੀ ਜਾਂਚ ਕੀਤੀ ਗਈ। ਅਧਿਕਾਰੀਆ ਨੇ ਕਿਹਾ ਕਿ ਘਰੇਲੂ ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਜਾਂ ਗ਼ੈਰਕਾਨੂੰਨੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

LEAVE A REPLY

Please enter your comment!
Please enter your name here