ਪੰਜਾਬ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਨੂੰ ਕੈਦ ਤੇ ਜੁਰਮਾਨਾ/ ਡੇਰਾਬੱਸੀ ਅਦਾਲਤ ਨੇ ਚੈੱਕ ਬਾਉਂਸ ਮਾਮਲੇ ’ਚ ਸੁਣਾਈ ਸਜ਼ਾ By admin - March 17, 2026 0 1 Facebook Twitter Pinterest WhatsApp ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਵਿਧਾਇਕ ਅਨਮੋਲ ਗਗਨ ਮਾਨ ਦੇ ਪਤੀ ਨੂੰ ਅਦਾਲਤ ਵੱਲੋਂ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਡੇਰਾਬੱਸੀ ਦੀ ਅਦਾਲਤ ਨੇ ਕਰੋੜਾਂ ਰੁਪਏ ਦੇ ਚੈੱਕ ਬਾਉਂਸ ਮਾਮਲੇ ‘ਚ ਆਪਣਾ ਫੈਸਲਾ ਸੁਣਾਉਂਦਿਆਂ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਸਮੇਤ ਤਿੰਨ ਜਣਿਆ ਨੂੰ ਦੋ-ਦੋ ਸਾਲ ਕੈਦ ਤੇ 10-10 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਹੈ। ਮਾਮਲੇ ਦੀ ਸ਼ੁਰੂਆਤ ਸਾਲ 2018 ਵਿੱਚ ਹੋਈ ਸੀ, ਜਦੋਂ ਜ਼ੀਰਕਪੁਰ ਦੇ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਭਰਾ ਕਮਲਜੀਤ ਸਿੰਘ ਨੇ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਅਤੇ ਸਬੂਤਾਂ ਨੂੰ ਸੁਣਨ ਤੋਂ ਬਾਅਦ ਇਹ ਫੈਸਲਾ ਸੁਣਾਇਆ ਹੈ। ਅਕਾਲੀ ਦਲ ਨੇ ਅਦਾਲਤੀ ਫੈਸਲੇ ਦੇ ਹਵਾਲੇ ਨਾਲ ਵਿਧਾਇਕ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਫੈਸਲਾ ਡੇਰਾਬੱਸੀ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਵੱਲੋਂ ਕਰੀਬ ਸੱਤ ਸਾਲ ਤੱਕ ਚੱਲੀ ਸੁਣਵਾਈ ਤੋਂ ਬਾਅਦ ਸੁਣਾਇਆ ਗਿਆ। ਦੋਸ਼ੀ ਕਰਾਰ ਦਿੱਤੇ ਗਏ ਲੋਕਾਂ ਵਿੱਚ ਸ਼ਾਹਬਾਜ਼ ਸਿੰਘ ਸੋਹੀ, ਵਾਸੀ ਜ਼ੀਰਕਪੁਰ, ਜਤਿੰਦਰ ਸਿੰਘ ਅਤੇ ਨਛੱਤਰ ਸਿੰਘ ਸ਼ਾਮਲ ਹਨ, ਜੋ ਇੱਕ ਹਾਊਸਿੰਗ ਪ੍ਰੋਜੈਕਟ ਕੰਪਨੀ ਦੇ ਪਾਰਟਨਰ ਦੱਸੇ ਜਾਂਦੇ ਹਨ। ਖਬਰਾਂ ਮੁਤਾਬਕ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਤਿੰਨਾਂ ਮੁਲਜ਼ਮਾਂ ਨੇ ਮੌਕੇ ਉਤੇ ਹੀ ਜ਼ਮਾਨਤੀ ਰਕਮ ਭਰ ਕੇ ਜ਼ਮਾਨਤ ਲੈ ਲਈ ਹੈ। ਮਾਮਲੇ ਦੀ ਸ਼ੁਰੂਆਤ ਸਾਲ 2018 ਵਿੱਚ ਹੋਈ ਸੀ, ਜਦੋਂ ਜ਼ੀਰਕਪੁਰ ਦੇ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਭਰਾ ਕਮਲਜੀਤ ਸਿੰਘ ਨੇ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਮੁਤਾਬਕ ਮੈਸਰਜ਼ ਪਲੈਟੀਨਮ ਸਮਾਰਟ ਬਿਲਡਕੋਨ’ ਨਾਮਕ ਕੰਪਨੀ ਦੇ ਪਾਰਟਨਰਾਂ ਨੇ ਰਾਜਪੁਰਾ ਵਿਖੇ ‘ਸਿਲਵਰ ਸਿਟੀ’ ਹਾਊਸਿੰਗ ਪ੍ਰੋਜੈਕਟ ਵਿੱਚ ਕਰੋੜਾਂ ਰੁਪਏ ਦੇ ਪਲਾਟ ਵੇਚਣ ਲਈ ਸੌਦਾ ਤੈਅ ਕੀਤਾ ਸੀ ਜੋ ਬਾਅਦ ਵਿੱਚ ਪੂਰਾ ਨਹੀਂ ਹੋ ਸਕਿਆ। ਇਸ ਦੌਰਾਨ ਸਮਝੌਤੇ ਤਹਿਤ ਕਰੀਬ ਸਾਢੇ ਤਿੰਨ ਕਰੋੜ ਰੁਪਏ ਦਾ ਚੈੱਕ ਦਿੱਤਾ ਗਿਆ, ਜੋ ਬੈਂਕ ਵਿੱਚ ਲਗਾਉਣ ‘ਤੇ ਬਾਊਂਸ ਹੋ ਗਿਆ। ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ ਅਤੇ ਲੰਬੀ ਕਾਨੂੰਨੀ ਕਾਰਵਾਈ ਤੋਂ ਬਾਅਦ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਅਤੇ ਸਬੂਤਾਂ ਨੂੰ ਸੁਣਨ ਤੋਂ ਬਾਅਦ ਸ਼ਿਕਾਇਤਕਰਤਾ ਦੇ ਪੱਖ ਨੂੰ ਮਜ਼ਬੂਤ ਮੰਨਦਿਆਂ ਤਿੰਨਾਂ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਅਤੇ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ।