ਪੰਜਾਬ ਜਲਾਲਾਬਾਦ ’ਚ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ/ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸ਼ੱਕ/ ਪੁਲਿਸ ਨੇ ਕੁੱਝ ਔਰਤਾਂ ਨੂੰ ਕੀਤਾ ਗ੍ਰਿਫਤਾਰ By admin - March 17, 2026 0 1 Facebook Twitter Pinterest WhatsApp ਜਲਾਲਾਬਾਦ ਦੇ ਪਿੰਡ ਕਟਿਆਵਾਲੀ ਵਿੱਚ ਇੱਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਦੇ ਦੱਸਣ ਮੁਤਾਬਕ ਗੁਰਪ੍ਰੀਤ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਮ੍ਰਿਤਕ ਦੀ ਮਾਤਾ ਨੇ ਪਿੰਡ ਦੇ ਕੁੱਝ ਲੋਕਾਂ ਉਤੇ ਸ਼ਰੇਆਮ ਨਸ਼ੇ ਵੇਚਣ ਦੇ ਇਲਜ਼ਾਮ ਲਾਉਂਦਿਆਂ ਇਨਸਾਫ ਮੰਗਿਆ ਹੈ। ਇਸੇ ਤਰ੍ਹਾਂ ਪਿੰਡ ਦੇ ਸਰਪੰਚ ਨੇ ਵੀ ਇਹ ਮੌਤ ਨਸ਼ੇ ਕਾਰਨ ਹੋਈ ਦੀ ਗੱਲ ਕਹੀ ਹੈ। ਸਰਪੰਚ ਦੇ ਦੱਸਣ ਮੁਤਾਬਕ ਉਸ ਨੇ ਨਸ਼ਿਆਂ ਖਿਲਾਫ ਆਵਾਜ਼ ਉਠਾਈ ਜਿਸ ਤੇ ਚਲਦਿਆਂ ਉਲਟਾ ਉਸ ਖਿਲਾਫ ਹੀ ਪਰਚਾ ਦਰਜ ਕਰਵਾ ਦਿੱਤਾ ਸੀ। ਸਥਾਨਕ ਪੁਲਿਸ ਨੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਮ੍ਰਿਤਕ ਗੁਰਪ੍ਰੀਤ ਦੀ ਮਾਂ ਬਿਮਲਾ ਰਾਣੀ ਨੇ ਦੱਸਿਆ ਕਿ ਉਹ ਪਿੰਡ ਕਟਿਆਵਾਲੀ ਦੇ ਰਹਿਣ ਵਾਲੇ ਹਨ। ਉਸ ਦੇ ਪੁੱਤਰ ਦੀ ਮੌਤ ਚਿੱਟੇ ਦਾ ਇਸਤੇਮਾਲ ਕਰਨ ਕਾਰਨ ਹੋਈ ਹੈ। ਮਾਂ ਦਾ ਇਲਜਾਮ ਹੈ ਕਿ ਪਿੰਡ ਦੇ ਇੱਕ ਘਰ ਦੀਆਂ ਔਰਤਾਂ ਨਸ਼ਾ ਵੇਚ ਰਹੀਆਂ ਹਨ, ਜਿਸ ਵਿੱਚ ਘਰ ਦੀ ਇੱਕ ਲੜਕੀ ਨੂੰ ਰੇਡ ਦੌਰਾਨ ਉਹਨਾਂ ਨੇ ਫੜਵਾ ਦਿੱਤਾ ਸੀ। ਹਾਲਾਂਕਿ ਪਰਿਵਾਰ ਦੇ ਬਾਕੀ ਮੈਂਬਰ ਅਜੇ ਵੀ ਨਸ਼ਾ ਵੇਚ ਰਹੇ ਹਨ। ਮਾਂ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਕਈ ਵਾਰ ਪੁਲਿਸ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਕੋਈ ਸੁਣਵਾਈ ਨਹੀਂ ਹੋਈ। ਅੱਜ ਉਸ ਦੇ ਪੁੱਤਰ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ ਅਤੇ ਉਹਨਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਉਧਰ ਸਰਪੰਚ ਮਨਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਪੁਲਿਸ ਦੇ ਧਿਆਨ ਵਿੱਚ ਸੀ ਪਰ ਇਸ ਦੇ ਬਾਵਜੂਦ ਪਿੰਡ ਦੇ 27 ਸਾਲਾ ਨੌਜਵਾਨ ਦੀ ਮੌਤ ਹੋ ਗਈ। ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਚਾਇਤ ਨਸ਼ੇ ਦੇ ਖ਼ਿਲਾਫ਼ ਇਕਜੁੱਟ ਹੋ ਕੇ ਵਿਰੋਧ ਕਰਦੀ ਆ ਰਹੀ ਹੈ। ਇਸ ਦੇ ਬਾਵਜੂਦ ਨਸ਼ਾ ਵੇਚਣ ਵਾਲੇ ਆਪਣੇ ਧੰਦੇ ਵਿੱਚ ਲੱਗੇ ਹੋਏ ਹਨ। ਫਿਲਹਾਲ ਉਹਨਾਂ ਵੱਲੋਂ ਪੁਲਿਸ ਕੋਲ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਹਨਾਂ ਚੇਤਾਵਨੀ ਦਿੱਤੀ ਕਿ ਜੇ ਕਾਰਵਾਈ ਨਾ ਹੋਈ ਤਾਂ ਪਿੰਡ ਦੇ ਲੋਕ ਅਗਲਾ ਕਦਮ ਚੁੱਕਣ ਲਈ ਤਿਆਰ ਹਨ।