ਪੰਜਾਬ ਮਲੋਟ ’ਚ 12 ਕਰੋੜ ਨਾਲ ਬਣਿਆ ਅੰਡਰ ਬ੍ਰਿਜ ਲੋਕ ਅਰਪਨ/ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਉਦਘਾਟਨ By admin - March 17, 2026 0 1 Facebook Twitter Pinterest WhatsApp ਮਲੋਟ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸ਼ਹਿਰ ਦੇ ਦੋ ਹਿੱਸਿਆਂ ਨੂੰ ਜੋੜਣ ਵਾਲੇ ਅੰਡਰ ਬ੍ਰਿਜ ਦਾ ਉਦਘਾਟਨ ਕੀਤਾ। ਇਹ ਬ੍ਰਿਜ ਪੂਰਾ ਹੋਣ ਨਾਲ ਸ਼ਹਿਰ ਵਾਸੀਆਂ ਦੀ ਚਿਰੌਕਣੀ ਮੰਗ ਪੂਰੀ ਹੋ ਗਈ ਹੈ। 12 ਕਰੋੜ ਦੀ ਲਾਗਤ ਨਾਲ ਬਣੇ ਇਸ ਬ੍ਰਿਜ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕੇ ਆਪ ਦੀ ਸਰਕਾਰ ਬਣਨ ਵੇਲੇ ਸਹਿਰ ਵਾਸੀਆਂ ਨੇ ਇਕ ਮੰਗ ਰੱਖੀ ਸੀ ਜਿਸ ਨੂੰ ਅੱਜ ਪੂਰਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਮੰਗ ਪੂਰੀ ਹੋਣ ਨਾਲ ਜਿੱਥੇ ਆਵਾਜਾਈ ਸਮੱਸਿਆ ਘਟੇਗੀ ਉੱਥੇ ਸ਼ਹਿਰ ਦੇ ਦੋ ਹਿੱਸਿਆਂ ਨੂੰ ਆਪਸ ਵਿਚ ਜੋੜਣ ਵਿਚ ਵੀ ਮਦਦ ਮਿਲੇਗੀ।