ਪੰਜਾਬ ਫਰੀਦਕੋਟ ’ਚ ਬੇਸ਼ੁਧ ਪਏ ਨੌਜਵਾਨ ਦੀ ਵੀਡੀਓ ਵਾਇਰਲ/ ਐਬੂਲੈਂਸ ਬੁਲਾ ਕੇ ਪਹੁੰਚਾਇਆ ਹਸਪਤਾਲ/ ਨਸ਼ੇ ਕਾਰਨ ਬੇਸ਼ੁੱਧ ਹੋਣ ਦਾ ਸ਼ੱਕ By admin - March 17, 2026 0 1 Facebook Twitter Pinterest WhatsApp ਫਰੀਦਕੋਟ ਦੇ ਅਮਰ ਪੈਲੇਸ ਨੇੜੇ ਇਕ ਨੌਜਵਾਨ ਦੀ ਬੇਸ਼ੁੱਧ ਹਾਲਤ ਵਿਚ ਮਿਲਣ ਦੀ ਖਬਰ ਸਾਹਮਣੇ ਆਈ ਹੈ। ਮੌਕੇ ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਨੌਜਵਾਨ ਨੇ ਨਸ਼ਾ ਕੀਤਾ ਹੋਇਆ ਸੀ। ਲੋਕਾਂ ਦਾ ਕਹਿਣਾ ਸੀ ਕਿ ਇਕ ਪਾਸੇ ਸਰਕਾਰ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਚਲਾ ਕੇ ਨਸ਼ੇ ਖਤਮ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਨਸ਼ੇ ਨਾਲ ਝੂੰਮਦੀ ਨੌਜਵਾਨੀ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਨੇ। ਲੋਕਾਂ ਨੇ ਪ੍ਰਸ਼ਾਸਨ ਤੋਂ ਨਸ਼ਿਆਂ ਖਿਲਾਫ ਸਖਤ ਐਕਸ਼ਨ ਦੀ ਮੰਗ ਕੀਤੀ ਹੈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਨੌਜਵਾਨ ਨੂੰ ਹਸਪਤਾਲ ਪਹੁੰਚਾ ਕੇ ਜਾਂਚ ਆਰੰਭ ਦਿੱਤੀ ਹੈ।