ਅਜਨਾਲਾ ਹਲਕੇ ਅੰਦਰ ਬਣਨਗੇ 11 ਮੁਹੱਲਾ ਕਲੀਨਿਕ/ ਵਿਧਾਇਕ ਕੁਲਦੀਪ ਧਾਲੀਵਾਲ ਨੇ ਸਾਂਝਾ ਕੀਤੀ ਜਾਣਕਾਰੀ/ ਸਿਹਤ ਮੰਤਰੀ ਤੇ ਸੀਐਮ ਦਾ ਧੰਨਵਾਦ

0
2

ਪੰਜਾਬ ਸਰਕਾਰ ਵੱਲੋਂ ਅਜਨਾਲਾ ਹਲਕੇ ਅੰਦਰ 11 ਨਵੇਂ ਮੁਹੱਲਾ ਕਲੀਨਿਕ ਅਤੇ 2 ਹੈੱਲਥ  ਸੈਂਟਰ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸੜਕਾਂ ਦੀ ਮੁਰੰਮਤ ਲਈ ਵੀ ਲੋੜੀਂਦੇ ਫੰਡ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਸਕੂਲਾਂ ਦੀਆਂ ਇਮਾਰਤਾਂ ਦੀ ਰਿਪੇਅਰ ਦਾ ਕੰਮ ਵੀ ਛੇਤੀ ਹੀ ਸ਼ੁਰੂ ਹੋ ਜਾਣ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਤੋਂ 15 ਮੁਹੱਲਾ ਕਲੀਨਿਕਾਂ ਦੀ ਮੰਗ ਕੀਤੀ ਸੀ ਤੇ ਸਰਕਾਰ ਨੇ 11 ਮੁਹੱਲਾ ਕਲੀਨਿਕ ਬਣਾਉਣ ਨੂੰ ਮਨਜੂਰੀ ਦੇ ਦਿੱਤੀ ਹੈ ਜਿਨ੍ਹਾਂ ਲਈ ਕਰੀਬ 4 ਕਰੋੜ ਜਾਰੀ ਹੋ ਚੁੱਕੇ ਹਨ।
ਧਾਲੀਵਾਲ ਨੇ ਦੱਸਿਆ ਕਿ ਪੰਜਾਬ ਵੱਲੋਂ ਸਰਹੱਦੀ ਇਲਾਕੇ ਦੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ‘ਚ ਰੱਖਦਿਆਂ ਸਰਹੱਦੀ ਪਿੰਡਾਂ ‘ਚ ਲਗਭਗ 3.85 ਕਰੋੜ ਰੁਪਏ ਦੀ ਲਾਗਤ ਨਾਲ ਇਹ ਆਮ ਆਦਮੀ ਕਲੀਨਿਕ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਆਪਣੇ ਇਲਾਜ ਲਈ ਦੂਰ-ਦੂਰ ਦੇ ਸ਼ਹਿਰਾਂ ‘ਚ ਨਹੀਂ ਜਾਣਾ ਪਵੇਗਾ ਤੇ ਉਨ੍ਹਾਂ ਨੂੰ ਆਪਣੇ ਹੀ ਇਲਾਕੇ ‘ਚ ਮੁਫ਼ਤ ਤੇ ਵਧੀਆ ਸਿਹਤ ਸੇਵਾਵਾਂ ਮਿਲ ਸਕਣਗੀਆਂ।
ਮੁੱਖ ਮੰਤਰੀ ਮਾਨ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਦੇ ਨਾਲ ਨਾਲ ਸਿੱਖਿਆ ਖੇਤਰ ਅਤੇ ਸੜਕਾਂ ਦੀ ਹਾਲਤ ਸੁਧਾਰਨ ਲਈ ਵੀ ਸਰਕਾਰ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਆਉਣ ਵਾਲੇ ਸਮੇਂ ‘ਚ ਵੀ ਹਲਕੇ ਦੇ ਵਿਕਾਸ ਲਈ ਵੱਡੇ ਪ੍ਰੋਜੈਕਟ ਸ਼ੁਰੂ ਹੋਣਗੇ।

LEAVE A REPLY

Please enter your comment!
Please enter your name here