ਪੰਜਾਬ ਪਟਿਆਲਾ ਯੂਨੀਵਰਸਿਟੀ ’ਚ ਵਿਦਿਆਰਥੀਆਂ ਦਾ ਪ੍ਰਦਰਸ਼ਨ/ ਯੂਨੀਵਰਸਿਟੀ ਦਾ ਗੇਟ ਬੰਦ ਕਰ ਕੇ ਕੀਤੀ ਨਾਅਰੇਬਾਜ਼ੀ By admin - March 18, 2026 0 1 Facebook Twitter Pinterest WhatsApp ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੀ ਐਸਓਆਈ ਯੂਨੀਅਨ ਨੇ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਜਥੇਬੰਦੀ ਨੇ ਯੂਨੀਵਰਸਿਟੀ ਦੇ ਗੇਟ ਬੰਦ ਕਰ ਕੇ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂਆਂ ਦੇ ਦੱਸਣ ਮੁਤਾਬਕ ਉਹ ਵਿਦਿਆਰਥੀਆਂ ਨੂੰ ਸਸਤਾ ਖਾਣਾ ਮੁਹੱਈਆ ਕਰਵਾਉਣ ਤੋਂ ਇਲਾਵਾ ਪੰਜਾਬੀ ਪੁਸਤਕ ਮੇਲਾ ਛੇਤੀ ਕਰਵਾਉਣ ਦੀ ਮੰਗ ਕਰਦੇ ਆ ਰਹੇ ਹਨ ਪਰ ਪ੍ਰਸ਼ਾਸਨ ਇਸ ਪਾਸੇ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਮੰਗਾਂ ਹਨ ਜਿਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਵਿਦਿਆਰਥੀਆਂ ਨੇ ਕਿਹਾ ਕਿ ਉਹ ਅੱਜ ਦਾ ਧਰਨਾ ਮੁਲਤਵੀ ਕਰ ਰਹੇ ਹਨ ਅਤੇ ਜੇਕਰ ਪ੍ਰਸ਼ਾਸਨ ਨੇ ਮੰਗਾਂ ਛੇਤੀ ਨਾਲ ਮੰਨੀਆਂ ਤਾਂ ਉਹ ਯੂਨੀਵਰਸਿਟੀ ਗੇਟ ਪੱਕੇ ਤੌਰ ਤੇ ਬੰਦ ਕਰ ਦੇਣਗੇ।