ਫ਼ਰੀਦਕੋਟ ਦੇ ਖੇਤਰੀ ਖੋਜ ਕੇਂਦਰ ‘ਚ ਲੱਗਿਆ ਕਿਸਾਨ ਮੇਲਾ/ ਖੇਤੀ ਦੀਆਂ ਨਵੀਆਂ ਤਕਨੀਕਾਂ ਬਾਰੇ ਕੀਤਾ ਜਾਗਰੂਕ/ ਸਪੀਕਰ ਸੰਧਵਾਂ ਤੇ ਵਿਧਾਇਕ ਸੇਖੋਂ ਨੇ ਕੀਤੀ ਸ਼ਿਰਕਤ

0
2

ਫਰੀਦਕੋਟ ਵਿਖੇ ਪੀਏਯੂ ਦੇ ਖੇਤਰੀ ਖੋਜ ਕੇਂਦਰ ਵੱਲੋਂ ਰੀਜਨਲ ਸੈਂਟਰ ਵਿਖੇ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਕਿਸਾਨ ਮੇਲੇ ਦੌਰਾਨ ਕਿਸਾਨਾਂ ਨੂੰ ਅਗੇਤੀ ਫਸਲ ਦੀ ਬਿਜਾਈ ਸਬੰਧੀ ਨਵੀਆਂ ਤਕਨੀਕਾਂ, ਬੀਜਾਂ ਦੀਆਂ ਨਵੀਆਂ ਖੋਜਾਂ ਅਤੇ ਵਧੀਆ ਫਸਲ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਖੇਤੀ ਨਾਲ ਸਬੰਧਤ ਨਵੀਆਂ ਖੋਜਾਂ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਮੇਲੇ ਅੰਦਰ ਖੇਤੀ ਨਾਲ ਸਬੰਧਤ ਮਸ਼ੀਨਰੀ, ਖਾਦ, ਬੀਜਾਂ ਤੋਂ ਇਲਾਵਾ ਫ਼ਲਦਾਰ ਬੂਟੇ ਆਦਿ ਦੀਆਂ ਸਟਾਲਾ ਲਗਾਈਆਂ ਗਈਆਂ। ਮੇਲੇ ਵਿਚ ਪਹੁੰਚੇ ਵੱਡੀ ਗਿਣਤੀ ਕਿਸਾਨਾਂ ਨੇ ਕਾਫੀ ਰੁਚੀ ਦਿਖਾਈ ਗਈ ਅਤੇ ਕਿਸਾਨ ਮੇਲੇ ਦਾ ਲਾਹਾ ਲਿਆ। ਮੇਲੇ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੀਏਯੂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਤੋਂ ਇਲਾਵਾ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਰੂਪ ਚ ਸ਼ਾਮਲ ਹੋਏ।

LEAVE A REPLY

Please enter your comment!
Please enter your name here