ਤਰਨ ਤਾਰਨ ’ਚ ਖੋਹ ਦੀ ਕੋਸ਼ਿਸ਼ ਦੌਰਾਨ ਸਖਸ਼ ਦੀ ਮੌਤ/ ਘੇਰ ਕੇ ਲੁੱਟਣ ਦੌਰਾਨ ਮੋਟਰ ਸਾਈਕਲ ਡਿੱਗਣ ਨਾਲ ਪਤੀ ਦੀ ਮੌਤ, ਪਤਨੀ ਜ਼ਖਮੀ

0
2

ਤਰਨ ਤਾਰਨ ਦੇ ਹਲਕਾ ਪੱਟੀ ਦੇ ਪਿੰਡ ਦਦੇਰ ਸਾਹਿਬ ਵਿਖੇ ਲੁੱਟ ਦੀ ਕੋਸ਼ਿਸ਼ ਦੌਰਾਨ ਵਾਪਰੇ ਹਾਦਸੇ ਵਿਚ ਪਤੀ ਦੀ ਮੌਤ ਜਦਕਿ ਪਤਨੀ ਦੇ ਗੰਭੀਰ ਜ਼ਖਮੀ ਹੋ ਗਈ। ਖਬਰਾਂ ਮੁਤਾਬਕ ਹਰਜਿੰਦਰ ਸਿੰਘ ਨਾਮ ਨੌਜਵਾਨ ਆਪਣੀ ਪਤਨੀ ਸਮੇਤ ਮੋਟਰ ਸਾਈਕਲ ਤੇ ਸਵਾਰ ਹੋ ਕੇ ਦਦੇਰ ਸਾਹਿਬ ਤੋ ਸਰਹਾਲੀ ਵੱਲ ਜਾ ਰਿਹਾ ਸੀ ਕਿ ਰਸਤੇ ਵਿਚ ਲੁਟੇਰਿਆਂ ਨੇ ਉਨ੍ਹਾਂ ਨੂੰ ਘੇਰ ਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਲੁਟੇਰਿਆਂ ਤੋਂ ਬਚਣ ਲਈ ਹਰਜਿੰਦਰ ਸਿੰਘ ਨੇ ਮੋਟਰ ਸਾਇਕਲ ਭਜਾ ਲਿਆ ਜੋ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਿਆ। ਹਾਦਸੇ ਵਿਚ ਹਰਜਿੰਦਰ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here