ਪੰਜਾਬ ਮੋਗਾ ਪੁਲਿਸ ਦੀ ਫਾਇਰਿੰਗ ਮਾਮਲੇ ’ਚ ਕਾਰਵਾਈ/ ਦੋਵੇਂ ਪੱਖਾਂ ਦੇ 8 ਲੋਕਾਂ ਨੂੰ ਕੀਤਾ ਗ੍ਰਿਫਤਾਰ/ ਕਾਲੀ ਮਾਤਾ ਮੰਦਰ ਨੇੜੇ ਹੋਈ ਸੀ ਫਾਇਰਿੰਗ By admin - March 18, 2026 0 1 Facebook Twitter Pinterest WhatsApp ਮੋਗਾ ਪੁਲਿਸ ਨੇ ਬੀਤੀ 10 ਮਾਰਚ ਨੂੰ ਕਾਲੀ ਮਾਤਾ ਮੰਦਰ ਨੇੜੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਘਟਨਾ ਵਿਚ ਸ਼ਾਮਲ 8 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਮੁਲਜਮ ਦੋਵੇਂ ਧਿਰਾਂ ਨਾਲ ਸਬੰਧਤ ਹਨ। ਪੁਲਿਸ ਨੇ ਮੁਲਜਮਾਂ ਦਾ ਮੈਡੀਕਲ ਕਰਵਾ ਕੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋ ਦੋ ਜਣਿਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਜਦਕਿ ਕੁਲਜੀਤ ਸਿੰਘ ਨਾਮ ਦੇ ਮੁਲਜਮ ਨੂੰ ਦੋ ਦਿਨ ਦੇ ਰਿਮਾਂਡ ਤੇ ਭੇਜਿਆ ਗਿਆ ਹੈ। ਪੁਲਿਸ ਦੇ ਦੱਸਣ ਮੁਤਾਬਕ ਫਾਇਰਿੰਗ ਤੋਂ ਪਹਿਲਾਂ ਕੁਲਜੀਤ ਸਿੰਘ ਨੇ ਕਾਲੀ ਮਾਤਾ ਮੰਦਰ ਨੇੜੇ ਇਕ ਕੋਠੀ ਵਿੱਚ ਬੈਠ ਕੇ ਯੋਜਨਾ ਬਣਾਈ ਸੀ ਅਤੇ ਉਸ ਤੋਂ ਬਾਅਦ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਮੁਤਾਬਕ ਦੋਵੇਂ ਪੱਖਾਂ ਵਿੱਚ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਥਾਣਾ ਸਿਟੀ ਸਾਊਥ ਪੁਲਿਸ ਵੱਲੋਂ ਪਿਛਲੇ ਮੰਗਲਵਾਰ ਕਾਲੀ ਮਾਤਾ ਮੰਦਰ ਦੇ ਨੇੜੇ ਸਕਾਰਪਿਓ ਗੱਡੀ ‘ਤੇ ਹੋਈ ਫਾਇਰਿੰਗ ਦੌਰਾਨ ਜ਼ਖ਼ਮੀ ਹੋਏ ਕੁਲਜੀਤ ਸਿੰਘ ਨੂੰ ਪੁਰਾਣੇ ਮਾਮਲੇ ਵਿੱਚ ਆਪਣੇ ਸਾਥੀਆਂ ਸਮੇਤ ਐਤਵਾਰ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇਕ ਆਮ ਆਦਮੀ ਪਾਰਟੀ ਦਾ ਵਰਕਰ ਵੀ ਸ਼ਾਮਲ ਹੈ, ਜਿਸ ਦਾ ਸੋਮਵਾਰ ਨੂੰ ਮੈਡੀਕਲ ਕਰਵਾਇਆ ਗਿਆ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 10 ਮਾਰਚ ਨੂੰ ਕਾਲੀ ਮਾਤਾ ਮੰਦਰ ਦੇ ਨੇੜੇ ਸਕਾਰਪਿਓ ਗੱਡੀ ਵਿੱਚ ਜਾ ਰਹੇ ਕੁਲਜੀਤ ਸਿੰਘ ‘ਤੇ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਇਸ ਸਬੰਧੀ ਥਾਣਾ ਸਿਟੀ ਸਾਊਥ ਦੇ ਇੰਚਾਰਜ ਗੁਰਵਿੰਦਰ ਸਿੰਘ ਭੁੱਲਰ ਨੂੰ ਸੂਚਨਾ ਮਿਲਣ ‘ਤੇ ਐਫਆਈਆਰ ਨੰਬਰ 95 ਤਹਿਤ ਵੱਖ-ਵੱਖ ਧਾਰਾਵਾਂ ਹੇਠ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਸ਼ੁਰੂਆਤੀ ਦੌਰ ਵਿੱਚ ਕੁਲਜੀਤ ਸਿੰਘ ਨੇ ਦੋਸ਼ ਲਗਾਇਆ ਸੀ ਕਿ ਉਸ ‘ਤੇ ਫਾਇਰਿੰਗ ਕੀਤੀ ਗਈ ਹੈ, ਪਰ ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਕੁਲਜੀਤ ਸਿੰਘ ਨੇ ਹੀ ਪਹਿਲਾਂ ਦੂਜੇ ਪੱਖ ‘ਤੇ ਫਾਇਰਿੰਗ ਕੀਤੀ ਸੀ। ਜਾਂਚ ਦੌਰਾਨ ਪੁਲਿਸ ਨੇ ਪਹਿਲੇ ਪੱਖ ਦੇ ਜਗਦੇਵ ਸਿੰਘ ਉਰਫ਼ ਜੱਗਾ ਨੂੰ ਕਾਬੂ ਕੀਤਾ, ਜਿਸ ‘ਤੇ ਅੱਠ ਕੇਸ ਦਰਜ ਹਨ ਅਤੇ ਉਹ ਏ ਕੈਟੇਗਰੀ ਦਾ ਗੈਂਗਸਟਰ ਹੈ। ਪੁਲਿਸ ਨੇ ਉਸ ਨੂੰ ਭਗੌੜਾ ਵੀ ਘੋਸ਼ਿਤ ਕੀਤਾ ਗਿਆ ਹੈ ਜਗਦੇਵ ਸਿੰਘ ‘ਤੇ ਸ਼ਿਵ ਸੈਨਾ ਦੇ ਆਗੂ ਮੰਗਤ ਸਿੰਘ ਮੰਗਾ ਦੇ ਕਤਲ ਦੇ ਦੋਸ਼ ਵਿੱਚ ਧਾਰਾ 302 ਤਹਿਤ ਵੀ ਕੇਸ ਦਰਜ ਹੈ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਉਰਫ਼ ਭੂਰਾ, ਹਰਜੋਤ ਸਿੰਘ ਅਤੇ ਰਵਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ‘ਤੇ ਦੋ ਤੋਂ ਤਿੰਨ ਤੱਕ ਕੇਸ ਦਰਜ ਹਨ। ਉੱਥੇ ਹੀ ਦੂਜੇ ਪੱਖ ਦੇ ਕੁਲਜੀਤ ਸਿੰਘ, ਅਮਿਤ ਪੁਰੀ, ਰਾਜਦੀਪ ਸਿੰਘ ਅਤੇ ਕ੍ਰਿਸ਼ਨ ਕੁਮਾਰ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਸਿਟੀ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ‘ਤੇ ਵੱਖ-ਵੱਖ ਧਾਰਾਵਾਂ ਦੇ ਅਧੀਨ ਕਈ ਮਾਮਲੇ ਦਰਜ ਹਨ ਅਤੇ ਇਹ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਸਨ, ਜਿਸ ਕਾਰਨ ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਪੁਲਿਸ ਵੱਲੋਂ ਪਹਿਲੇ ਪੱਖ ਦੇ ਸੱਤ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ ਦੂਜੇ ਪੱਖ ਦੇ ਅੱਠ ਵਿਅਕਤੀਆਂ ਨੂੰ ਕੇਸ ਵਿੱਚ ਸ਼ਾਮਲ ਕੀਤਾ ਗਿਆ ਹੈ।ਉਨ੍ਹਾਂ ਹੋਰ ਦੱਸਿਆ ਕਿ ਫਾਇਰਿੰਗ ਤੋਂ ਪਹਿਲਾਂ ਕੁਲਜੀਤ ਸਿੰਘ ਨੇ ਕਾਲੀ ਮਾਤਾ ਮੰਦਰ ਨੇੜੇ ਇਕ ਕੋਠੀ ਵਿੱਚ ਬੈਠ ਕੇ ਯੋਜਨਾ ਬਣਾਈ ਸੀ ਅਤੇ ਉਸ ਤੋਂ ਬਾਅਦ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਮੁਤਾਬਕ ਦੋਵੇਂ ਪੱਖਾਂ ਵਿੱਚ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਇਸ ਸਬੰਧੀ ਪਹਿਲਾਂ ਵੀ ਕਈ ਕੇਸ ਦਰਜ ਹਨ। ਕੁਲਜੀਤ ਸਿੰਘ ‘ਤੇ ਕੁੱਲ ਪੰਜ ਕੇਸ ਦਰਜ ਹਨ।