ਪੰਜਾਬ ਅਮਲੋਹ ਦੀ ਦੇਸ਼ ਭਗਤ ਯੂਨੀਵਰਸਿਟੀ ’ਚ ਹੰਗਾਮਾ/ ਦੂਜੇ ਰਾਜਾਂ ਤੋਂ ਆਏ ਖਿਡਾਰੀਆਂ ਨੇ ਕੀਤਾ ਪ੍ਰਦਰਸ਼ਨ/ ਸਪੋਰਟਸ ਇਵੈਂਟ ਦੇ ਨਤੀਜਿਆਂ ’ਚ ਹੇਰ-ਫੇਰ ਦਾ ਇਲਜ਼ਾਮ By admin - March 18, 2026 0 1 Facebook Twitter Pinterest WhatsApp ਸ੍ਰੀ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਅਮਲੋਹ ਵਿਖੇ ਸਥਿਤ ਦੇਸ਼ ਭਗਤ ਯੂਨੀਵਰਸਿਟੀ ਵਿਖੇ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਆਲ ਇੰਡੀਆ ਯੂਨੀਵਰਸਿਟੀ ਦੀ ਸਪੋਰਟਸ ਇਵੈਟ ਵਿਚ ਹਿੱਸਾ ਲੈਣ ਆਏ ਵੱਖ ਵੱਖ ਰਾਜਾਂ ਦੇ ਖਿਡਾਰੀਆਂ ਨੇ ਨਤੀਜਿਆਂ ਦੇ ਕਥਿਤ ਧਾਂਦਲੀ ਦੀ ਇਲਜ਼ਾਮ ਲਾਉਂਦਿਆਂ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਖਿਡਾਰੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ’ਤੇ ਪੱਖਪਾਤ ਅਤੇ ਬਦਸਲੂਕੀ ਦੇ ਗੰਭੀਰ ਇਲਜ਼ਾਮ ਲਗਾਏ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਡੀਐਸਪੀ ਅਮਲੋਹ ਗੁਰਦੀਪ ਸਿੰਘ ਨੇ ਕਿਹਾ ਕ ਦੋਵਾਂ ਧਿਰਾਂ ਨੂੰ ਬਿਠਾ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਤੋਂ ਕੰਪਲੇਂਟ ਲੈ ਕੇ ਆਲ ਇੰਡੀਆ ਮੈਨੇਜਮੈਂਟ ਯੂਨੀਵਰਸਿਟੀ ਨੂੰ ਭੇਜੀ ਜਾਵੇਗੀ, ਜੋ ਇਸ ਮਾਮਲੇ ਦੀ ਪੂਰੀ ਜਾਂਚ ਕਰੇਗੀ।