ਫਰੀਦਪੁਰ ਪੁਲਿਸ ਹੱਥ ਲੱਗੀ ਨਸ਼ੇ ਨੂੰ ਲੈ ਕੇ ਵੱਡੀ ਕਾਮਯਾਬੀ/ 11 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ 2 ਨਸ਼ਾ ਤਸਕਰ ਕਾਬੂ

0
1

 

ਥਾਣਾ ਸਿਟੀ ਕੋਟਕੂਪਰਾ ਦੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 11 ਹਜਾਰ ਪਾਬੰਧੀਸ਼ੁਦਾ ਕੈਪਸੂਲ ਅਤੇ 80 ਨਸ਼ੀਲੀਆ ਗੋਲੀਆ ਬਰਾਮਦ ਕੀਤੀਆਂ ਹਨ। ਗ੍ਰਿਫ਼ਤਾਰ ਕੀਤੇ ਦੋਸ਼ੀਆ ਦੀ ਪਹਿਚਾਣ ਪਰਵੀਨ ਕੁਮਾਰ, ਵਾਸੀ ਕੋਟਕਪੂਰਾ ਅਤੇ ਕਰਨਦੀਪ ਸਿੰਘ ਉਰਫ ਕਰਨੀ, ਵਾਸੀ ਮੁਕਤਸਰ ਸਾਹਿਬ  ਵਜੋਂ ਹੋਈ ਹੈ। ਇਨ੍ਹਾਂ ਵਿਚੋਂ ਕਰਨਦੀਪ ਸਿੰਘ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਦੋ ਮਾਮਲੇ ਦਰਜ ਹਨ। ਪੁਲਿਸ ਨੇ ਦੋਵਾਂ  ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਿਕ 16 ਮਾਰਚ ਨੂੰ ਸਹਾਇਕ ਥਾਣੇਦਾਰ ਭੁਪਿੰਦਰਜੀਤ ਸਿੰਘ  ਪੁਲਿਸ ਪਾਰਟੀ ਸਮੇਤ ਗਸਤ ਅਤੇ ਚੈਕਿੰਗ ਦੇ ਸਬੰਧ ਵਿੱਚ ਨਵੀ ਦਾਣਾ ਮੰਡੀ ਕੋਟਕਪੂਰਾ ਵਿਖੇ ਮੋਜੂਦ ਸੀ ਤਾਂ ਮੰਡੀ ਵਿੱਚ ਬਣੇ ਸੈਂਡ ਦੀ ਤਰਫੋ ਦੋਨੇ ਦੋਸ਼ੀ ਆਉਦੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਇਕਦਮ ਘਬਰਾ ਗਏ ਅਤੇ ਆਪਣੀਆ ਜੇਬਾਂ ਵਿੱਚੋ ਗੋਲੀਆ ਦੇ ਪੱਤੇ ਕੱਢ ਕੇ ਪਾਸੇ ਸੁੱਟ ਦਿੱਤੇ, ਜਿਹਨਾ ਦੀ ਸ਼ੱਕ ਦੀ ਬਿਨਾਅ ਪਰ ਤਲਾਸ਼ੀ ਕੀਤੀ ਗਈ। ਇਸ ਦੌਰਾਨ ਦੋਸ਼ੀਆ ਪਾਸੋ 80 ਨਸ਼ੀਲੀਆ ਗੋਲੀਆ ਟਰਾਮਾਡੋਲ ਅਤੇ 11,000 ਪਰੈਗਾਬਲਿਨ ਕੈਪਸੂਲ ਬਰਾਮਦ ਕੀਤੇ ਗਏ।
ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 22(ਬੀ)/61/85 ਅਤੇ 223 ਬੀ.ਐਨ.ਐਸ ਤਹਿਤ ਮੁਕੱਦਮਾ ਨੰਬਰ 55 ਮਿਤੀ 17.03.2026 ਦਰਜ ਰਜਿਸਟਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਜਦ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਹਨਾ ਵਿੱਚ ਸਾਮਿਲ ਦੋਸ਼ੀ ਕਰਨਦੀਪ ਸਿੰਘ ਉਰਫ ਕਰਨੀ ਦੇ ਖਿਲਾਫ  ਪਹਿਲਾ ਵੀ ਨਸ਼ੇ ਦੀ ਤਸਕਰੀ ਸਬੰਧੀ 02 ਮਾਮਲੇ ਦਰਜ ਰਜਿਸਟਰ ਹਨ। ਫਰੀਦਕੋਟ ਪੁਲਿਸ ਵੱਲੋਂ ਦੋਸ਼ੀਆਂ ਦੇ ਨੈੱਟਵਰਕ, ਸਾਥੀਆਂ ਅਤੇ ਸਪਲਾਈ ਲਿੰਕਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ੇ ਦੇ ਇਸ ਗਿਰੋਹ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ ਜਾ ਸਕੇ।

LEAVE A REPLY

Please enter your comment!
Please enter your name here