ਪੰਜਾਬ ਮੰਤਰੀ ਕਟਾਰੂਚੱਕ ਵੱਲੋਂ ਗੈਸ ਏਜੰਸੀ ਦੀ ਜਾਂਚ/ ਲਾਈਨਾਂ ’ਚ ਖੜ੍ਹੇ ਲੋਕਾਂ ਨਾਲ ਕੀਤੀ ਗੱਲਬਾਤ/ ਸਪਲਾਈ ਯਕੀਨੀ ਬਣਾਉਣ ਦੀ ਹਦਾਇਤ By admin - March 19, 2026 0 2 Facebook Twitter Pinterest WhatsApp ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਸਵੇਰਸਾਰ ਤਾਰਾਗੜ੍ਹ ਤੰਗੋਸ਼ਾਹ ਸਥਿਤ ਦੀਨਾਨਗਰ ਗੈਸ ਸਰਵਿਸ ਏਜੰਸੀ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਲਾਈਨਾਂ ਵਿੱਚ ਖੜ੍ਹੇ ਲੋਕਾਂ ਨਾਲ ਮੁਲਾਕਾਤ ਕਰ ਕੇ ਹਾਲਾਤ ਦਾ ਜਾਇਜ਼ਾ ਲਿਆ। ਲਾਈਨਾਂ ਵਿਚ ਖੜ੍ਹੇ ਲੋਕਾਂ ਨੇ ਮੰਤਰੀ ਨੂੰ ਦੱਸਿਆ ਕਿ ਉਹ ਸਵੇਰੇ 4-5 ਵਜੇ ਤੋਂ ਲਾਈਨਾਂ ਵਿਚ ਖੜ੍ਹੇ ਹਨ ਅਤੇ ਪਿਛਲੇ 3 ਦਿਨਾਂ ਤੋਂ ਲਗਾਤਾਰ ਚੱਕਰ ਕੱਟ ਰਹੇ ਹਨ ਪਰ ਸਿਲੰਡਰ ਨਹੀਂ ਮਿਲ ਰਿਹਾ। ਇਸ ਤੋਂ ਬਾਅਦ ਮੰਤਰੀ ਨੇ ਅਧਿਕਾਰੀਆਂ ਨੂੰ ਗੈਸ ਸਪਲਾਈ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ। ਮੰਤਰੀ ਨੇ ਹੋਰ ਏਜੰਸੀਆਂ ਦੀ ਚੈਕਿੰਗ ਕਰ ਕੇ ਬਣਦੀ ਕਾਰਵਾਈ ਦੀ ਭਰੋਸਾ ਦਿੱਤਾ ਹੈ। ਮੰਤਰੀ ਕਟਾਰੂਚੱਕ ਨੇ ਮੌਕੇ ਤੋਂ ਹੀ DFSC ਰਾਜ ਰਿਸ਼ੀ ਮਹਿਰਾ ਨੂੰ ਫੋਨ ਕਰਕੇ ਦੱਸਿਆ ਕਿ ਏਜੰਸੀ ਦਾ ਕੋਈ ਜ਼ਿੰਮੇਵਾਰ ਕਰਮਚਾਰੀ ਮੌਜੂਦ ਨਹੀਂ ਹੈ, ਸਿਰਫ ਇੱਕ ਸਟੋਰ ਕੀਪਰ ਹੈ ਜੋ ਗੋਦਾਮ ਨਹੀਂ ਖੋਲ੍ਹ ਰਿਹਾ। ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਮਜ਼ਾਕ ਉਡਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੰਤਰੀ ਨੇ ਖੁਦ ਚਾਬੀ ਲੈ ਕੇ ਗੋਦਾਮ ਦੀ ਚੈਕਿੰਗ ਕੀਤੀ ਅਤੇ ਦੋਸ਼ੀਆਂ ਖਿਲਾ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਵੀ ਰਸੋਈ ਗੈਸ ਦੀ ਕਿੱਲਤ ਦਾ ਮੁੱਦਾ ਉਠਾਇਆ ਹੈ ਅਤੇ ਕੇਂਦਰ ਦੀਆਂ ਨੀਤੀਆਂ ਖਿਲਾਫ ਨਿੰਦਾ ਪ੍ਰਸਤਾਵ ਪੇਸ਼ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਏਜੰਸੀਆਂ ‘ਤੇ ਵੀ ਛਾਪੇਮਾਰੀ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਦੱਸਣਯੋਗ ਹੈ ਕਿ ਰਸੋਈ ਗੈਸ ਦੀ ਭਾਰੀ ਕਿੱਲਤ ਕਾਰਨ ਆਮ ਜਨਤਾ ਨੂੰ ਸਖ਼ਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵੇਰ ਹੁੰਦਿਆਂ ਹੀ ਗੈਸ ਏਜੰਸੀਆਂ ਦੇ ਬਾਹਰ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ। ਲੋਕਾਂ ਵੱਲੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀਰਵਾਰ ਸਵੇਰੇ ਖੁਦ ਕਸਬਾ ਤੰਗੋਸ਼ਾਹ ਦੀ ਗੈਸ ਏਜੰਸੀ ‘ਤੇ ਪਹੁੰਚ ਗਏ। ਲੋਕਾਂ ਦੀ ਖੱਜਲ-ਖੁਆਰੀ ਦੇਖਦਿਆਂ ਮੰਤਰੀ ਕਟਾਰੂਚੱਕ ਨੇ ਪਹਿਲਾਂ ਏਜੰਸੀ ਕਰਮਚਾਰੀਆਂ ਨੂੰ ਫਟਕਾਰ ਲਗਾਈ ਅਤੇ ਫਿਰ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ (DFSC) ਨੂੰ ਫੋਨ ਕਰਕੇ ਸਬੰਧਤ ਏਜੰਸੀ ਮਾਲਕਾਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।