ਪੰਜਾਬ ਮੋਗਾ ਪੁਲਿਸ ਵੱਲੋਂ ਨਸ਼ੇ ਤੇ ਡਰੱਗ ਮਨੀ ਸਮੇਤ ਇਕ ਕਾਬੂ/ 50 ਗ੍ਰਾਮ ਹੈਰੋਇਨ, 19 ਲੱਖ ਡਰੱਗ ਮਨੀ ਤੇ ਕਾਰ ਬਰਾਮਦ By admin - March 19, 2026 0 1 Facebook Twitter Pinterest WhatsApp ਮੋਗਾ ਪੁਲਿਸ ਨੂੰ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਸਦਰ ਮੋਗਾ ਦੀ ਪੁਲਿਸ ਟੀਮ ਨੇ ਇੱਕ ਵਿਅਕਤੀ ਨੂੰ ਹੈਰੋਇਨ ਅਤੇ ਭਾਰੀ ਡਰੱਗ ਮਨੀ ਅਤੇ ਇੱਕ ਸਵਿਫਟ ਕਾਰ ਸਮੇਤ ਗ੍ਰਿਫਤਾਰ ਕੀਤਾ। ਫੜੇ ਗਏ ਮੁਲਜ਼ਮ ਦੀ ਪਹਿਚਾਣ ਸਰਵਣ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਲੁਹਾਰਾ, ਜ਼ਿਲ੍ਹਾ ਜਲੰਧਰ ਵਜੋਂ ਹੋਈ। ਪੁਲਿਸ ਨੇ ਮੁਲਜਮ ਦੇ ਕਬਜੇ ਵਿਚੋਂ 50 ਗਰਾਮ ਹੈਰੋਇਨ, 19 ਲੱਖ ਡਰੱਗ ਮਨੀ ਤੇ ਇਕ ਕਾਰ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਵਿੰਦਰ ਸਿੰਘ ਮੰਡ ਨੇ ਦੱਸਿਆ ਕਿ ਐਸਐਸਪੀ ਮੋਗਾ ਅਜੈ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਉੱਚ ਅਧਿਕਾਰੀਆਂ ਦੀ ਰਹਿਨੁਮਾਈ ਵਿੱਚ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਇੱਕ ਸਵਿਫਟ ਡਿਜ਼ਾਇਰ ਕਾਰ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕਾਰ ਵਿਚੋਂ 50 ਗ੍ਰਾਮ ਹੈਰੋਇਨ ਅਤੇ 19 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਹਿਚਾਣ ਸਰਵਣ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਲੁਹਾਰਾ, ਜ਼ਿਲ੍ਹਾ ਜਲੰਧਰ ਵਜੋਂ ਹੋਈ। ਪੁਲਿਸ ਨੇ ਮੁਲਜਮ ਖਿਲਾਫ ਥਾਣਾ ਸਦਰ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਦੇ ਦੱਸਣ ਮੁਤਾਬਕ ਸਰਵਣ ਸਿੰਘ ਖਿਲਾਫ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਦੇ ਅਧੀਨ ਕਰੀਬ ਛੇ ਮੁਕਦਮੇ ਦਰਜ ਹਨ, ਜਿਨ੍ਹਾਂ ਵਿੱਚ ਧਾਰਾ 302, 307 ਸਮੇਤ ਹੋਰ ਗੰਭੀਰ ਧਰਾਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਜ ਇਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸਦੇ ਫਾਰਵਰਡ ਅਤੇ ਬੈਕਵਰਡ ਲਿੰਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ।