ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਘੇਰੀ ਸਰਕਾਰ/ ਵਿਕਾਸ ਦਾਅਵਿਆਂ ਨੂੰ ਦੱਸਿਆ ਝੂਠ/ ਗੁੰਮਰਾਹਕੁੰਨ ਪ੍ਰਚਾਰ ਦੇ ਲਾਏ ਇਲਜ਼ਾਮ

0
3

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਆਈਏਐਸ ਅਧਿਕਾਰੀ ਕੇਜੀਐਸ ਚੀਮਾ ਨੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਕੇਜੀਐਸ ਚੀਮਾ ਨੂੰ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ 104 ਸਾਲ ਪੁਰਾਣੀ ਖੇਤਰੀ ਪਾਰਟੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੀ ਪਾਰਟੀ ਹੈ ਜੋ ਪੰਜਾਬੀਆਂ ਦਾ ਦੁੱਖ ਦਰਦ ਸਮਝਦੀ ਹੈ, ਇਹੀ ਕਾਰਨ ਹੈ ਕਿ ਅੱਜ ਰਿਟਾਇਰ ਅਧਿਕਾਰੀ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਉਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਤਿੱਖੇ ਨਿਸ਼ਾਨੇ ਸਾਧੇ। ਸਰਕਾਰ ਦੇ ਇਨਵੈਸਟ ਪੰਜਾਬ ਬਾਰੇ ਕੀਤੇ ਦਾਅਵਿਆਂ ਤੇ ਸਵਾਲ ਖੜ੍ਹੇ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਝੂਠੇ ਦਾਅਵੇ ਕਰ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਜਦਕਿ ਪੰਜਾਬ ਅੰਦਰ ਨਿਵੇਸ਼ ਪਹਿਲਾਂ ਦੇ ਮੁਕਾਬਲੇ ਘਟਿਆ ਹੈ।

LEAVE A REPLY

Please enter your comment!
Please enter your name here