ਪੰਜਾਬ ਚੰਡੀਗੜ੍ਹ ’ਚ ਸਰਕਾਰ ’ਤੇ ਵਰ੍ਹੇ ਸੁਨੀਲ ਜਾਖੜ/ ਸਰਕਾਰ ਵੱਲ ਸਾਥੇ ਵੱਡੇ ਨਿਸ਼ਾਨੇ/ ਕੇਂਦਰੀ ਫੰਡਾਂ ਬਾਰੇ ਝੂਠ ਬੋਲਣ ਦੇ ਇਲਜ਼ਾਮ By admin - March 19, 2026 0 1 Facebook Twitter Pinterest WhatsApp ਪੰਜਾਬ ਭਾਜਪਾ ਦੇ ਆਗੂਆਂ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਕੇਂਦਰ ’ਤੇ ਫੰਡ ਨਾ ਦੇਣ ਦੇ ਇਲਜਾਮ ਲਾਉਂਦੇ ਰਹਿੰਦੇ ਨੇ ਪਰ ਮੁੱਖ ਮੰਤਰੀ ਦੇ ਖੁਦ ਦੇ ਇਕਸਾਫ ਨੇ ਸਥਿਤੀ ਜੱਗ ਜਾਹਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਾਣਬੁਝ ਕੇ ਕੇਂਦਰ ਖਿਲਾਫ ਮਾਹੌਲ ਸਿਰਜਨ ਲਈ ਗਲਤ-ਬਿਆਨੀ ਕਰ ਰਹੀ ਹੈ। ਸੁਨੀਲ ਜਾਖੜ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਖ਼ੁਦ ਮੰਨ ਰਹੇ ਹਨ ਕਿ ਕੇਂਦਰ ਸਰਕਾਰ ਵੱਲੋਂ 13 ਹਜ਼ਾਰ ਕਰੋੜ ਰੁਪਏ ਪੰਜਾਬ ਨੂੰ ਦਿੱਤੇ ਗਏ ਸਨ, ਪਰ ਪਹਿਲਾਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੀ ਦੁਰਵਰਤੋਂ ਕਰ ਲਈ ਸੀ ਤੇ ਅਸੀਂ ਹੁਣ ਉਸ ਨੂੰ ਸਹੀ ਪਾਸੇ ਵਰਤ ਰਹੇ ਹਾਂ। ਜਾਖੜ ਨੇ ਮੁੱਖ ਮੰਤਰੀ ਮਾਨ ਦੀ ਇਕ ਵੀਡੀਓ ਵੀ ਸਾਂਝੀ ਕੀਤੀ। ਸੁਨੀਲ ਜਾਖੜ ਨੇ ਕਿਹਾ ਕਿ ਜਦੋਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹਾਂ ਦੌਰਾਨ ਪੰਜਾਬ ਵਿਚੋਂ ਹੋ ਗਏ ਹਨ, ਉਸ ਤੋਂ ਬਾਅਦ ‘ਆਪ’ ਤੇ ਕਾਂਗਰਸ ਵੱਲੋਂ ਲਗਾਤਾਰ ਇਹ ਗੱਲ ਆਖੀ ਜਾ ਰਹੀ ਸੀ ਕਿ ਸਾਨੂੰ ਕੋਈ ਪੈਸਾ ਆਇਆ ਹੀ ਨਹੀਂ ਤੇ ਹੁਣ ਭਗਵੰਤ ਮਾਨ 13 ਹਜ਼ਾਰ ਕਰੋੜ ਰੁਪਏ ਮੰਨ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਤੰਬਰ ਵਿਚ ਸਤੰਬਰ ਮਹੀਨੇ ਪੰਜਾਬ ਆਏ ਸੀ ਤੇ ਮੁੱਖ ਮੰਤਰੀ ਨੂੰ 13 ਹਜ਼ਾਰ ਕਰੋੜ ਰੁਪਏ ਲੱਭਣ ਲਈ 6 ਮਹੀਨੇ ਲੱਗ ਗਏ। ਉਨ੍ਹਾਂ ਇਹ ਵੀ ਆਖਿਆ ਕਿ ਭਗਵੰਤ ਮਾਨ ਜਿੰਨ੍ਹਾਂ ਲੋਕਾਂ ‘ਤੇ ਇਸ ਫੰਡ ਦੀ ਦੁਰਵਰਤੋਂ ਦਾ ਦੋਸ਼ ਲਗਾ ਰਹੇ ਹਨ, ਉਹ ਲੋਕ ਸਭਾ ਵਿਚ ਅਜੇ ਵੀ ਝੂਠ ਬੋਲ ਰਹੇ ਹਨ ਕਿ ਪੰਜਾਬ ਨੂੰ ਕੋਈ ਪੈਸਾ ਹੀ ਨਹੀਂ ਦਿੱਤਾ ਗਿਆ। ਭਾਜਪਾ ਆਗੂ ਨੇ ਕਿਹਾ ਕਿ ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜਾਬ ਵਿਚ ਕੇਂਦਰ ਸਰਕਾਰ ਤੇ ਭਾਜਪਾ ਦੇ ਖ਼ਿਲਾਫ਼ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 4 ਸਾਲਾਂ ਦੀਆਂ ਪ੍ਰਾਪਤੀਆਂ ਗਿਣਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਜਦਕਿ ਸਰਕਾਰ ਨੇ ਆਪਣੇ 4 ਸਾਲਾਂ ਸਮੇਂ ਦੌਰਾਨ ਕੁੱਝ ਨਹੀਂ ਕੀਤਾ, ਜਿਸ ਕਾਰਨ ਸਰਕਾਰ ਨੂੰ ਝੂਠ ਦਾ ਸਹਾਰਾ ਲੈਣਾ ਪੈ ਰਿਹਾ ਹੈ।