ਪੰਜਾਬ ਸੰਗਰੂਰ ’ਚ ਭਿਆਨਕ ਹਾਦਸੇ ਦੌਰਾਨ ਬਜ਼ੁਰਗ ਦੀ ਮੌਤ/ ਸਾਇਕਲ ’ਤੇ ਜਾਂਦੇ ਨੂੰ ਬੱਸ ਨੇ ਮਾਰੀ ਟੱਕਰ/ ਡਰਾਈਵਰ ਦੀ ਅਣਗਹਿਲੀ ਕਾਰਨ ਹਾਦਸੇ ਦਾ ਸ਼ੱਕ By admin - March 20, 2026 0 2 Facebook Twitter Pinterest WhatsApp ਸੰਗਰੂਰ ਦੇ ਪਟਿਆਲਾ ਰੋਡ ਦੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 70 ਸਾਲਾ ਬਜ਼ੁਰਗ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 70 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਪੈਟਰੋਲ ਪੰਪ ਉਤੇ ਚੌਕੀਦਾਰ ਵਜੋਂ ਨੌਕਰੀ ਕਰਦਾ ਸੀ। ਉਹ ਡਿਊਟੀ ਤੋਂ ਆਪਣੇ ਘਰ ਪਿੰਡ ਖੁਰਾਣੀ ਵੱਲ ਜਾ ਰਿਹਾ ਸੀ ਕਿ ਤੇਜ਼ ਰਫਤਾਰ ਬੱਸ ਨੇ ਟੱਕਰ ਮਾਰ ਦਿੱਤੀ। ਖਬਰਾਂ ਮੁਤਾਬਕ ਬੱਸ ਕਾਫੀ ਤੇਜ਼ ਰਫਤਾਰ ਸੀ, ਜਿਸ ਨੇ ਕਿਸੇ ਵਾਹਨ ਨੂੰ ਓਵਰਟੇਕ ਕਰਦਿਆਂ ਕੱਚੇ ਰਸਤੇ ਤੇ ਜਾ ਰਹੇ ਬਜ਼ੁਰਗ ਨੂੰ ਆਪਣੀ ਲਪੇਟ ਵਿਚ ਲੈ ਗਿਆ। ਐਸਐਸਐਫ ਟੀਮ ਨੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਪਹੁੰਚਾਇਆ। ਮੌਕੇ ਤੇ ਪਹੁੰਚੀ ਪੁਲਿਸ ਨੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।