ਮੁਕਤਸਰ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ/ ਨਸ਼ੇ ਦਾ ਟੀਕਾ ਲਗਾਉਂਦੇ ਨੌਜਵਾਨ ਵੀ ਵੀਡੀਓ ਵਾਇਰਲ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
1

 

ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾੜਾ ਵਿਖੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਮਾਪਿਆਂ ਦੀ ਸ਼ਿਕਾਇਤ ਉਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰੋਹਿਤ ਕੁਮਾਰ ਨਾਮ ਦੇ ਨੌਜਵਾਨ ਨੂੰ ਗ੍ਰਿਫਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਰੋਹਿਤ ਕੁਮਾਰ ਨਾਮ ਦਾ ਨੌਜਵਾਨ ਮ੍ਰਿਤਕ ਦੇ ਟੀਕਾ ਲਗਾਉਂਦਾ ਦਿਖਾਈ ਦੇ ਰਿਹਾ ਹੈ।  ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ਵਿਚ ਸਾਫ਼ ਤੌਰ ‘ਤੇ ਵੇਖਿਆ ਜਾ ਸਕਦਾ ਹੈ ਕਿ ਦੋ ਨੌਜਵਾਨ ਇਕ ਥਾਂ ਬੈਠੇ ਹੋਏ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਦੂਜੇ ਨੂੰ ਨਸ਼ੀਲੇ ਪਦਾਰਥ ਦਾ ਟੀਕਾ ਲਗਾ ਰਿਹਾ ਹੈ। ਟੀਕਾ ਲਗਣ ਦੇ ਕੁਝ ਹੀ ਸਮੇਂ ਬਾਅਦ ਉਹ ਨੌਜਵਾਨ ਬੇਸੁੱਧ ਹੋ ਕੇ ਥਾਂ ‘ਤੇ ਹੀ ਡਿੱਗ ਜਾਂਦਾ ਹੈ। ਹੈਰਾਨੀ ਦੀ ਗੱਲ ਇਹ ਰਹੀ ਕਿ ਉਸ ਦਾ ਸਾਥੀ ਉਸ ਨੂੰ ਤੁਰੰਤ ਹਸਪਤਾਲ ਲਿਜਾਣ ਦੀ ਬਜਾਏ ਉਥੇ ਹੀ ਛੱਡ ਕੇ ਮੌਕੇ ਤੋਂ ਫਰਾਰ ਹੋ ਜਾਂਦਾ ਹੈ, ਜਿਸ ਦੀ ਬਾਅਦ ਵਿਚ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿੱਦੜਬਾਹਾ ਦੇ ਉਪ ਪੁਲਿਸ ਕਪਤਾਨ ਅਰੁਣ ਮੰਡਲ ਨੇ ਦੱਸਿਆ ਕਿ ਥਾਣਾ ਗਿੱਦੜਬਾਹਾ ਵਿਖੇ ਇੱਕ ਪਰਿਵਾਰ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਭੇਦਭਰੇ ਹਾਲਾਤਾਂ ਵਿੱਚ ਹੋਈ ਹੈ। ਪੁਲਿਸ ਵੱਲੋਂ ਕੀਤੀ ਗਈ ਪ੍ਰਾਰੰਭਿਕ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਥਿਤ ਦੋਸ਼ੀ ਰੋਹਿਤ ਕੁਮਾਰ ਵੱਲੋਂ ਨੌਜਵਾਨ ਨੂੰ ਨਸ਼ੀਲੇ ਪਦਾਰਥ ਦਾ ਟੀਕਾ ਲਗਾਇਆ ਗਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋਈ। ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਕਰ ਕੇ ਕਥਿਤ ਦੋਸ਼ੀ ਰੋਹਿਤ ਕੁਮਾਰ ਨੂੰ ਗ੍ਰਿਫਤਾਰ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here