ਅੰਮ੍ਰਿਤਸਰ ਦੇ ਹਸਪਤਾਲ ’ਚੋਂ ਅਗਵਾ ਬੱਚਾ ਬਰਾਮਦ/ 24 ਘੰਟਿਆਂ ਅੰਦਰ ਪਰਿਵਾਰ ਹਵਾਲੇ ਕੀਤਾ ਬੱਚਾ/ ਅਗਵਾ ਦੇ ਇਲਜ਼ਾਮ ਹੇਠ ਮਹਿਲਾ ਗ੍ਰਿਫਤਾਰ

0
2

 

ਅੰਮ੍ਰਿਤਸਰ ਪੁਲਿਸ ਨੇ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਚੋਂ ਅਗਵਾ ਹੋਇਆ ਬੱਚਾ ਬਰਾਮਦ ਕਰ ਕੇ ਮਾਪਿਆਂ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਘਟਨਾ ਤੋਂ ਮਹਿਜ 24 ਘੰਟਿਆਂ ਅੰਦਰ ਮਾਮਲਾ ਸੁਲਝਾਉਂਦਿਆਂ ਬੱਚਾ ਅਗਵਾ ਕਰਨ ਵਾਲੀ ਮਹਿਲਾ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਖਬਰਾਂ ਮੁਤਾਬਕ 15 ਮਾਰਚ ਨੂੰ ਜਨਮੇ ਬੱਚੇ ਨੂੰ ਪਰਿਵਾਰ ਬਿਮਾਰ ਹੋਣ ਬਾਅਦ ਹਸਪਤਾਲ ਲੈ ਕੇ ਆਇਆ ਸੀ, ਜਿੱਥੇ ਅਣਪਛਾਤੀ ਮਹਿਲਾ ਬੱਚਾ ਲੈ ਕੇ ਫਰਾਰ ਹੋ ਗਈ। ਪੁਲਿਸ ਨੇ ਬੱਚੇ ਨੂੰ ਬਰਾਮਦ ਕਰ ਕੇ ਪਰਿਵਾਰ ਹਵਾਲੇ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਮਿਤੀ 19 ਮਾਰਚ ਨੂੰ ਰਾਣੀ ਕੌਰ ਪਤਨੀ ਲਵਪ੍ਰੀਤ ਸਿੰਘ ਵਾਸੀ ਪਿੰਡ ਕਸੇਲ ਪੱਤੀ ਕਿੱਲੇਵਾਲੀ ਜ਼ਿਲ੍ਹਾ ਤਰਨ ਤਾਰਨ ਨੇ ਥਾਣਾ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਸ਼ਿਕਾਇਤ ਦਿੱਤੀ ਕਿ ਮਿਤੀ 15 ਮਾਰਚ ਨੂੰ ਉਸਦੇ ਘਰ ਇੱਕ ਲੜਕੇ ਨੇ ਜਨਮ ਲਿਆ ਸੀ। ਉਸਦੀ ਤਬੀਅਤ ਖਰਾਬ ਹੋਣ ਕਰਕੇ  ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਬੇਬੇ ਨਾਨਕੀ ਹਸਪਤਾਲ ਵਿੱਚ ਦਾਖਲ ਸੀ। ਜਿੱਥੇ ਪਿਛਲੇ ਦਿਨ ਇਹ ਕੰਨ ਪਛਾਤੀ ਔਰਤ ਵੱਲੋਂ ਉਸਦੇ ਬੱਚੇ ਨੂੰ ਧੋਖੇ ਨਾਲ ਅਗਵਾ ਕਰ ਲਿੱਤਾ ਗਿਆ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਹੁਕਮਾਂ ਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਅਤੇ ਟੈਕਨੀਕਲ ਸਾਧਨਾਂ ਦੀ ਮਦਦ ਨਾਲ ਜਾਂਚ ਕਰਦੇ ਹੋਏ 24 ਘੰਟਿਆਂ ਦੇ ਅੰਦਰ ਹੀ ਦੋਸ਼ਣ ਜਸਪ੍ਰੀਤ ਕੌਰ ਵਾਸੀ ਪਿੰਡ ਇਨਕੋਟ ਜ਼ਿਲ੍ਹਾ ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਅਗਵਾ ਕੀਤਾ ਗਿਆ ਤਿੰਨ ਦਿਨਾਂ ਦਾ ਬੱਚਾ ਸੁਰੱਖਿਅਤ ਬਰਾਮਦ ਕਰਕੇ ਉਸਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਵੱਲੋਂ ਦੋਸ਼ਣ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here