ਪੰਜਾਬ ਮਾਨਸਾ ਜ਼ਿਲ੍ਹੇ ਅੰਦਰ ਮੀਂਹ ਕਾਰਨ ਫ਼ਸਲਾਂ ਬਰਬਾਦ/ ਕਣਕ, ਸਰੋਂ ਤੇ ਸਬਜ਼ੀਆਂ ਦਾ ਹੋਇਆ ਭਾਰੀ ਨੁਕਸਾਨ/ ਕਿਸਾਨ ਆਗੂਆਂ ਵੱਲੋਂ ਤੁਰੰਤ ਮੁਆਵਜ਼ੇ ਦੀ ਮੰਗ By admin - March 21, 2026 0 2 Facebook Twitter Pinterest WhatsApp ਮਾਨਸਾ ਜ਼ਿਲ੍ਹੇ ਅੰਦਰ ਬੀਤੇ ਦਿਨੀਂ ਹੋਈ ਬਾਰਿਸ਼ ਨੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਇੱਥੇ ਕਣਕ ਤੋਂ ਇਲਾਵਾ ਸਰ੍ਹੋਂ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸੇ ਦੌਰਾਨ ਕੇਂਦਰੀ ਖੇਤੀ ਮੰਤਰੀ ਸ਼ਿਵ ਰਾਜ ਚੌਹਾਨ ਨੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਬੀਕੇਯੂ ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਗਾ ਨੇ ਕਿਹਾ ਕਿ ਬੇਸ਼ੱਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਲਈ ਰਾਜ ਸਰਕਾਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਨੇ ਪਰ ਉਨ੍ਹਾਂ ਨੂੰ ਇਸ ਤੋਂ ਕੋਈ ਖਾਸ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੀ ਸਰਕਾਰਾਂ ਅਜਿਹੇ ਬਿਆਨ ਦਿੰਦੀਆਂ ਰਹੀਆਂ ਨੇ ਪਰ ਕਿਸੇ ਵੀ ਕਿਸਾਨ ਨੂੰ ਬਣਦਾ ਮੁਆਵਜਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਬਿਆਨਬਾਜੀ ਦੀ ਥਾਂ ਜ਼ਮੀਨੀ ਪੱਧਰ ਉਤੇ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪਿਛਲੇ ਸਮੇਂ ਦੇ ਦੌਰਾਨ ਵੀ ਮਾਨਸਾ ਜ਼ਿਲ੍ਹੇ ਦੇ ਪਿੰਡ ਭੱਮੇ ਕਲਾਂ ਭੰਮੇ ਖੁਰਦ ਫਤਿਹਪੁਰ ਆਦਿ ਪਿੰਡਾਂ ਦੇ ਵਿੱਚ ਗੜੇਮਾਰੀ ਕਾਰਨ ਫਸਲਾਂ ਬਰਬਾਦ ਹੋਈਆਂ ਪਰ ਉਨਾਂ ਫਸਲਾਂ ਦਾ ਵੀ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਜਿਸ ਕਾਰਨ ਕਿਸਾਨ ਅੱਜ ਵੀ ਮੁਆਵਜੇ ਦੀ ਉਡੀਕ ਕਰ ਰਹੇ ਨੇ। ਉਹਨਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਫਸਲਾ ਦੇ ਖਰਾਬੇ ਦਾ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਕੋਈ ਰਾਹਤ ਮਿਲ ਸਕੇ।