ਪੰਜਾਬ ਲਹਿਰਾਗਾਗਾ ’ਚ ਵਪਾਰੀਆਂ ਨੂੰ ਮਿਲੇ ਮੰਤਰੀ ਬਰਿੰਦਰ ਗੋਇਲ/ ਵਪਾਰੀਆਂ ਨਾਲ ਮੀਟਿੰਗ ਕਰ ਕੇ ਸੁਣੀਆਂ ਸਮੱਸਿਆਵਾਂ/ ਵਪਾਰੀ ਵਰਗ ਦੇ ਸਾਰੇ ਮਸਲੇ ਤੁਰੰਤ ਹੱਲ ਕਰਨ ਦਾ ਭਰੋਸਾ By admin - March 21, 2026 0 3 Facebook Twitter Pinterest WhatsApp ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਲਹਿਰਾਗਾਗਾ ਵਿਖੇ ਵਪਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਲਹਿਰਾਗਾਗਾ ਦੇ ਸ਼੍ਰੀ ਸਨਾਤਨ ਧਰਮ ਮੰਦਰ ਦੀ ਧਰਮਸ਼ਾਲਾ ਵਿਖੇ ਹੋਈ ਮੀਟਿੰਗ ਵਿਚ ਸ਼ਾਮਲ ਵਪਾਰੀਆਂ ਨੇ ਮੰਤਰੀ ਸਾਹਮਣੇ ਆਪਣੀਆਂ ਸਮੱਸਿਆਵਾਂ ਰੱਖੀਆਂ ਜਿਨ੍ਹਾਂ ਦੇ ਛੇਤੀ ਹੱਲ ਦਾ ਮੰਤਰੀ ਨੇ ਭਰੋਸਾ ਦਿੱਤਾ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਿਨੇਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਕਿਸੇ ਵੀ ਵਪਾਰੀ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਛੋਟੇ ਮਸਲੇ ਤੁਰੰਤ ਹੱਲ ਕੀਤੇ ਜਾਣਗੇ, ਜਦਕਿ ਵੱਡੇ ਮਸਲਿਆਂ ਨੂੰ ਵੀ ਸਮੇਂ ਬੱਧ ਢੰਗ ਨਾਲ ਨਿਪਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਪਾਰੀਆਂ ਦੇ ਸਾਰੇ ਮਸਲੇ ਹੱਲ ਕਰਨ ਲਈ ਵਚਨਵੱਧ ਹੈ, ਇਸ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਵਪਾਰੀ ਆਗੂ ਪ੍ਰਿੰਸ ਗਰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਵਪਾਰੀਆਂ ਨੂੰ ਅਕਸਰ ਅਣਡਿੱਠਾ ਕੀਤਾ ਗਿਆ, ਪਰ ਮੌਜੂਦਾ ਸਰਕਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦਾ ਮਕਸਦ ਵਪਾਰੀਆਂ ਅਤੇ ਸਰਕਾਰ ਵਿਚਕਾਰ ਸਿੱਧੀ ਸੰਚਾਰ ਲੜੀ ਬਣਾਉਣਾ ਸੀ, ਜੋ ਹੁਣ ਸਫਲ ਹੋਇਆ ਹੈ। ਜ਼ਿਲ੍ਹਾ ਚੇਅਰਮੈਨ ਅਰੁਣ ਜਿੰਦਲ ਨੇ ਇਸਨੂੰ ਇਤਿਹਾਸਕ ਕਦਮ ਦੱਸਦਿਆਂ ਕਿਹਾ ਕਿ ਪਹਿਲੀ ਵਾਰ ਵਪਾਰੀ ਆਪਣੀਆਂ ਮੰਗਾਂ ਸਿੱਧੇ ਤੌਰ ‘ਤੇ ਸਰਕਾਰੀ ਨੁਮਾਇੰਦਿਆਂ ਅੱਗੇ ਰੱਖ ਰਹੇ ਹਨ, ਜਿਸ ਨਾਲ ਭਰੋਸਾ ਅਤੇ ਪਾਰਦਰਸ਼ਤਾ ਵਧੇਗੀ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਮੁੱਖ ਮਸਲਿਆਂ ਵਿੱਚ ਪ੍ਰਾਪਰਟੀ ਨਾਲ ਸੰਬੰਧਿਤ ਸਮੱਸਿਆਵਾਂ, ਬਿਲਿੰਗ ਪ੍ਰਕਿਰਿਆ ਵਿੱਚ ਆ ਰਹੀਆਂ ਦਿੱਕਤਾਂ ਅਤੇ ਸੈਂਪਲਿੰਗ ਨਾਲ ਜੁੜੇ ਮੁੱਦੇ ਸ਼ਾਮਲ ਰਹੇ। ਵਪਾਰੀਆਂ ਨੇ ਆਪਣੀਆਂ ਮੰਗਾਂ ਲਿਖਤੀ ਰੂਪ ਵਿੱਚ ਵੀ ਅਧਿਕਾਰੀਆਂ ਨੂੰ ਸੌਂਪੀਆਂ।