ਜਲੰਧਰ ਦੀ ਜਾਮਾ ਮਸਜਿਦ ਪਹੁੰਚੇ ਸਾਂਸਦ ਚੰਨੀ/ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਦਿੱਤੀਆਂ ਮੁਬਾਰਕਾਂ/ ਪੰਜਾਬ ਅੰਦਰ ਭਾਈਚਾਰਕ ਸਾਂਝ ਤੇ ਸ਼ਾਂਤੀ ਦੀ ਕਾਮਨਾ

0
2

ਜਲੰਧਰ ਤੋਂ ਕਾਂਗਰਸੀ ਸਾਂਸਦ ਚਰਨਜੀਤ ਸਿੰਘ ਚੰਨੀ ਅੱਜ ਸ਼ਹਿਰ ਦੇ ਗੁਲਾਬ ਦੇਵੀ ਰੋਡ ਤੇ ਸਥਿਤ ਸ਼ਾਹੀ ਜਾਮਾ ਮਸਜਿਦ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮਸਜਿਦ ਗਰਾਊਂਡ ਵਿਖੇ ਈਦ ਮੌਕੇ ਕੀਤੇ ਜਾ ਰਹੇ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨਾਲ ਬੈਠ ਕੇ ਨਮਾਜ਼ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਤੇ ਅਮਨ ਸ਼ਾਂਤੀ ਲਈ ਕਾਮਨਾ ਕੀਤੀ।  ਇਸ ਦੌਰੇ ਦੌਰਾਨ ਚਰਨਜੀਤ ਸਿੰਘ ਚੰਨੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਜ਼ਿਲ੍ਹਾ ਪ੍ਰਧਾਨ ਰਾਜਿੰਦਰ ਬੇਰੀ ਅਤੇ ਹਲਕਾ ਇੰਚਾਰਜ ਇਕਬਾਲ ਸਿੰਘ ਢੀਂਡਸਾ ਨੇ ਮੁਸਲਿਮ ਭਾਈਚਾਰੇ ਦੇ ਸਮਾਗਮ ਵਿਚ ਸ਼ਿਰਕਤ ਕਰਦਿਆਂ ਭਾਈਚਾਰੇ ਨੂੰ ਰਮਜ਼ਾਨ ਦੇ ਮਹੀਨੇ ਦੇ ਅੰਤ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਸੁੰਦਰਤਾ ਹੈ, ਜੋ ਸਾਰੇ ਧਰਮਾਂ ਦੇ ਤਿਉਹਾਰਾਂ ਨੂੰ ਸਾਂਝੇ ਤੌਰ ਤੇ ਮਨਾਉਂਦਾ ਹੈ।

LEAVE A REPLY

Please enter your comment!
Please enter your name here