ਤਰਨ ਤਾਰਨ ਪੁਲਿਸ ਵੱਲੋਂ ਪਿਸਟਲ ਮੈਗਜੀਨ ਬਰਾਮਦ/ ਸਰਹੱਦ ਨੇੜਿਓ ਹੋਈ ਬਰਾਮਦਗੀ/ ਗੁਆਢੀ ਮੁਲਕ ਵੱਲੋਂ ਡਰੋਨ ਰਾਹੀਂ ਸੁੱਟੇ ਜਾਣ ਦਾ ਸ਼ੱਕ

0
2

ਤਰਨ ਤਾਰਨ ਪੁਲਿਸ ਨੇ ਸਰਹੱਦ ਨੇੜਿਓਂ ਇਕ ਪਿਸਟਲ ਤੇ ਮੈਗਜੀਨ ਬਰਾਮਦ ਕੀਤਾ ਹੈ। ਇਹ ਬਰਾਮਦਗੀ ਸਰਹੱਦੀ ਇਲਾਕੇ ਖੇਮਕਰਨ ਦੇ ਪਿੰਡ ਡੱਲ ਤੋਂ ਹੋਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਰਿਹਾਇਸ਼ੀ ਇਲਾਕੇ ਵਿੱਚ ਇੱਕ ਪਿਸਟਲ ਅਤੇ ਮੈਗਜ਼ੀਨ ਪਏ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਬੀਐਸਐਫ ਦੀ ਮਦਦ ਨਾਲ ਹਥਿਆਰਾਂ ਨੂੰ ਕਬਜੇ ਵਿਚ ਲੈ ਕੇ ਜਾਂਚ ਆਰੰਭ ਦਿੱਤੀ ਹੈ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਇਹ ਹਥਿਆਰ ਡਰੋਨ ਰਾਹੀਂ ਗੁਆਂਢੀ ਮੁਲਕ ਤੋਂ ਭੇਜੇ ਹੋ ਸਕਦੇ ਹਨ।
ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਕਿਸ ਲਈ ਭੇਜੇ ਗਏ ਸਨ ਅਤੇ ਇਸ ਦੇ ਪਿੱਛੇ ਕੌਣ-ਕੌਣ ਸ਼ਾਮਲ ਹੈ। ਫਿਲਹਾਲ ਪੁਲਿਸ ਵੱਲੋਂ ਅਗਲੀ ਕਾਰਵਾਈ ਜਾਰੀ ਹੈ

LEAVE A REPLY

Please enter your comment!
Please enter your name here