ਮੁਕਤਸਰ ’ਚ ਘਰੇਲੂ ਕਲੇਸ਼ ਦੇ ਚਲਦਿਆਂ ਚੱਲੀ ਗੋਲੀ/ ਜਵਾਈ ਵੱਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖਮੀ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ

0
1

 

ਮਲੋਟ ਸ਼ਹਿਰ ਵਿਚ ਘਰੇਲੂ ਕਲੇਸ਼ ਦੇ ਚਲਦਿਆਂ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ। ਗਲੀ ਲੱਗਣ ਨਾਲ ਇਕ ਵਿਅਕਤੀ ਜ਼ਖਮੀ ਹੋਇਆ ਹੈ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਖਬਰਾਂ ਹਰਬੰਸ ਸਿੰਘ ਪੁੱਤਰ ਸਰਬਨ ਸਿੰਘ ਵਾਸੀ ਸੰਗਰੀਆ ਮਲੋਟ ਵਿਖੇ ਆਪਣੀ ਧੀ ਦੇ ਘਰ ਘਰੇਲੂ ਝਗੜਾ ਨਿਬੇੜਣ ਆਇਆ ਹੋਇਆ ਸੀ, ਜਿੱਥੇ ਹੋਈ ਕਹਾ-ਸੁਣੀ ਤੋਂ ਬਾਅਦ ਉਨ੍ਹਾਂ ਦੇ ਜਵਾਈ ਜਗਪਾਲ ਸਿੰਘ ਨੇ ਹਰਬੰਸ ਸਿੰਘ ਉੱਪਰ ਗੋਲੀ ਚਲਾ ਦਿੱਤੀ ਜੋ ਉਸਦੀ ਬਾਂਹ ਵਿੱਚ ਵੱਜੀ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਉਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here