ਪੰਜਾਬ ਸੁਨੀਲ ਜਾਖੜ ਨੇ ਰਿਸ਼ਵਤ ਮਾਮਲੇ ਨੂੰ ਲੈ ਕੇ ਘੇਰੀ ਸਰਕਾਰ/ ਸਰਕਾਰੀ ਅਧਿਕਾਰੀ ਦੀ ਖੁਦਕੁਸ਼ੀ ਨੂੰ ਲੈ ਕੇ ਚੁੱਕੇ ਸਵਾਲ By admin - March 21, 2026 0 2 Facebook Twitter Pinterest WhatsApp ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਧਿਕਾਰੀ ਦੀ ਖੁਦਕੁਸ਼ੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪਹਿਲਾਂ ਫਿਰੌਤੀਆਂ ਨਾ ਦਿੱਤੇ ਜਾਣ ਕਾਰਨ ਲੋਕਾ ਜਾਨਾਂ ਗੁਆ ਰਹੇ ਸਨ ਪਰ ਹੁਣ ਸਰਕਾਰ ਦੇ ਮੰਤਰੀਆਂ ਦੀ ਰਿਸ਼ਵਤ ਦੀ ਮੰਗ ਪੂਰੀ ਨਾ ਹੋਣ ਕਾਰਨ ਅਫਸਰਾਂ ਨੂੰ ਜਾਨਾਂ ਦੇਣੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਮੁੱਖ ਮੰਤਰੀ ਮਾਨ ਤੋਂ ਮੰਤਰੀਆਂ ਤੇ ਵਿਧਾਇਕਾਂ ਦੀ ਜਾਂਚ ਦੀ ਮੰਗ ਕਰ ਚੁੱਕੇ ਨੇ ਪਰ ਮੁੱਖ ਮੰਤਰੀ ਨੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਇਕ ਮੰਤਰੀ ਵੱਲੋਂ ਰਿਸ਼ਵਤ ਮੰਗੇ ਜਾਣ ਤੋਂ ਪ੍ਰੇਸ਼ਾਨ ਹੋ ਕੇ ਇਕ ਅਧਿਕਾਰੀ ਨੇ ਖੁਦਕੁਸ਼ੀ ਕਰ ਲਈ ਹੈ, ਜਿਸ ਨੇ ਆਮ ਆਦਮੀ ਪਾਰਟੀ ਦੇ ਕੱਟੜ ਇਮਾਨਦਾਰ ਹੋਣ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੱਟੜ ਇਮਾਨਦਾਰ ਸਰਕਾਰ ਦੇ ਰਾਜ ਵਿੱਚ ਪੰਜਾਬ ਆਪਣੇ ਸਭ ਤੋਂ ਔਖੇ ਸਮੇਂ ਵਿੱਚੋਂ ਗੁਜ਼ਰ ਰਿਹਾ ਹੈ ਜਦਕਿ ਮੁੱਖ ਮੰਤਰੀ ਅਜੇ ਵੀ ਆਪਣੀ ਸਰਕਾਰ ਨੂੰ ਕੱਟੜ ਇਮਾਨਦਾਰਾਂ ਦੀ ਸਰਕਾਰ ਆਖ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਔਖੇ ਹਾਲਾਤਾਂ ਵਿਚੋਂ ਸਿਰਫ ਭਾਜਪਾ ਹੀ ਬਾਹਰ ਕੱਢ ਸਕਦੀ ਹੈ।