ਪੰਜਾਬ ਕੋਟਕਪੂਰਾ ’ਚ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ/ ਸੁਖਬੀਰ ਬਾਦਲ ਵੱਲੋਂ ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ By admin - March 22, 2026 0 1 Facebook Twitter Pinterest WhatsApp ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿੱਚ ਸ਼ਿਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਰੈਲੀ ਕੀਤੀ ਗਈ, ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰਸ਼ਿਪ ਮੌਜੂਦ ਰਹੀ। ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਵਿਕਾਸ ਦੇ ਜਿੰਨੇ ਵੀ ਕੰਮ ਹੋਏ ਨੇ, ਇਹ ਸਾਰੇ ਅਕਾਲੀ ਸਰਕਾਰ ਦੀ ਦੇਣ ਹਨ। ਉਨ੍ਹਾਂ ਕਿਹਾ ਕਿ ਜੇਕਰ 2027 ਵਿੱਚ ਅਕਾਲੀ ਦਲ ਮੁੜ ਸੱਤਾ ਵਿਚ ਆਉਂਦਾ ਹੈ ਤਾਂ ਪੰਜਾਬ ਅੰਦਰ ਵਿਕਾਸ ਦੀ ਹਨੇਰੀ ਲਿਆਂਦੀ ਜਾਵੇਗੀ। ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਦਿੱਲੀ ਤੋਂ ਚੱਲਣ ਵਾਲੀਆਂ ਹਨ, ਜਦਕਿ ਅਕਾਲੀ ਦਲ ਸੂਬੇ ਦੀ ਆਪਣੀ ਖੇਤਰੀ ਪਾਰਟੀ ਹੈ, ਇਸ ਲਈ ਪੰਜਾਬ ਦੀ ਬਿਹਤਰੀ ਲਈ ਅਕਾਲੀ ਦਲ ਨੂੰ ਮਜਬੂਤ ਕਰਨਾ ਜ਼ਰੂਰੀ ਹੈ। ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਸਰਕਾਰ ਬਣਨ ‘ਤੇ ਲੋਕ ਭਲਾਈ ਸਕੀਮਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ, ਨੌਜਵਾਨਾਂ ਲਈ ਵਿਸ਼ਵ ਪੱਧਰੀ ਸਕਿਲ ਯੂਨੀਵਰਸਿਟੀ ਬਣਾਈ ਜਾਵੇਗੀ, ਕਿਸਾਨਾਂ ਨੂੰ ਮੁਫ਼ਤ ਟਿਊਬਵੈੱਲ ਕਨੈਕਸ਼ਨ ਦਿੱਤੇ ਜਾਣਗੇ ਅਤੇ ਹਰ ਪਿੰਡ-ਸ਼ਹਿਰ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਰੈਲੀ ਨੂੰ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਯੂਥ ਆਗੂ ਮੋਹਿਤ ਗੁਪਤਾ ਅਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਵੇਅਰਹਾਊਸ ਦੇ ਡੀਐਮ ਦੀ ਖੁਦਕੁਸ਼ੀ ਮਾਮਲੇ ਵਿੱਚ ਨਾਮਜ਼ਦ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਅਤੇ ਕਿਹਾ ਕਿ ਜਦ ਤੱਕ ਇਨਸਾਫ਼ ਨਹੀਂ ਮਿਲਦਾ, ਅਕਾਲੀ ਦਲ ਪੀੜਤ ਪਰਿਵਾਰ ਦੇ ਨਾਲ ਖੜਾ ਰਹੇਗਾ। ਬੇਅਦਬੀ ਮਾਮਲੇ ‘ਤੇ ਕਾਨੂੰਨ ਸੰਬੰਧੀ ਉਨ੍ਹਾਂ ਕਿਹਾ ਕਿ ਅਕਾਲੀ ਦਲ 2016 ਵਿੱਚ ਹੀ ਕਾਨੂੰਨ ਲਈ ਮਤਾ ਪਾਸ ਕਰਕੇ ਕੇਂਦਰ ਨੂੰ ਭੇਜ ਚੁੱਕਿਆ ਹੈ, ਪਰ ਮਨਜ਼ੂਰੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਨਵਾਂ ਮਤਾ ਲਿਆਉਣ ਤੋਂ ਪਹਿਲਾਂ ਪੁਰਾਣੇ ਮਤੇ ਨੂੰ ਮਨਜ਼ੂਰੀ ਲਈ ਕੇਂਦਰ ਨਾਲ ਪਾਲਣਾ ਕਰਨੀ ਚਾਹੀਦੀ ਹੈ।