ਪੰਜਾਬ ਫਤਹਿਗੜ੍ਹ ਦੇ ਪਿੰਡ ਸ਼ਾਹਪੁਰ ’ਚ ਸਰਪੰਚ ’ਤੇ ਹਮਲਾ/ ਨਸ਼ਿਆਂ ਖਿਲਾਫ ਬੋਲਣ ਨੂੰ ਲੈ ਕੇ ਬਣਾਇਆ ਨਿਸ਼ਾਨਾ/ ਗੰਭੀਰ ਹਾਲਤ ਦੇ ਚਲਦਿਆਂ ਚੰਡੀਗੜ੍ਹ ਰੈਫਰ By admin - March 22, 2026 0 1 Facebook Twitter Pinterest WhatsApp ਫਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਸ਼ਾਹਪੁਰ ਦੇ ਮੌਜੂਦਾ ਸਰਪੰਚ ਤੇ ਜਾਨਲੇਵਾ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਹਮਲੇ ਦੀ ਵਜ੍ਹਾਂ ਨਸ਼ਿਆਂ ਖਿਲਾਫ ਆਵਾਜ਼ ਚੁੱਕਣਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਨਸ਼ਿਆਂ ਖਿਲਾਫ ਆਵਾਜ ਚੁੱਕਣ ਦੀ ਰੰਜ਼ਿਸ਼ ਨੂੰ ਲੈ ਕੇ ਪੰਜ ਲੋਕਾਂ ਨੇ ਮੌਜੂਦਾ ਸਰਪੰਚ ਦੇ ਮੈਡੀਕਲ ਸਟੋਰ ਤੇ ਹਮਲਾ ਕਰ ਦਿੱਤਾ। ਹਮਲੇ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ, ਜਿਸ ਵਿਚਚਾਰ ਨੌਜਵਾਨ ਹੱਥਾਂ ਵਿੱਚ ਤਲਵਾਰਾਂ, ਰਾੜਾ ਦੇ ਡੰਡੇ ਸੋਟੇ ਫੜ ਕੇ ਸਰਪੰਚ ਦੇ ਪ੍ਰਾਈਵੇਟ ਕਲੀਨਿਕ ਵਿੱਚ ਵੜ ਕੇ ਸਰਪੰਚ ਅਤੇ ਉਸਦੇ ਸਾਥੀ ਦੀ ਕੁੱਟਮਾਰ ਕਰਦੇ ਦਿਖਾਈ ਦੇ ਰਹੇ ਹਨ। ਇਸ ਹਮਲੇ ਵਿਚ ਸਰਪੰਚ ਤੇ ਉਸ ਸਾਥੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਗੰਭੀਰ ਹਾਲਤ ਦੇ ਚਲਦਿਆਂ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਥਾਣਾ ਅਮਲੋਹ ਦੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਧਰ ਇਸ ਮਾਮਲੇ ਨੂੰ ਲੈ ਕੇ ਹੁਣ ਪੁਲਿਸ ਥਾਣਾ ਅਮਲੋਹ ਦਾ ਵੀ ਬਿਆਨ ਸਾਹਮਣੇ ਆਇਆ ਹੈ। ਪੁਲਿਸ ਥਾਣਾ ਅਮਲੋਹ ਦੇ ਮੁਖੀ ਇੰਸਪੈਕਟਰ ਹਰਕੀਰਤ ਸਿੰਘ ਨੇ ਦੱਸਿਆ ਕਿ ਸਰਪੰਚ ਦੇ ਬਿਆਨ ਦਰਜ ਕਰਕੇ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ, ਉਹਨਾਂ ਦੱਸਿਆ ਕਿ ਹਮਲਾਵਰਾਂ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨਾ ਕਿਹਾ ਕਿ ਮਾਮਲਾ ਇਹ ਸਾਹਮਣੇ ਆਇਆ ਕਿ ਪਿੰਡ ਸ਼ਾਹਪੁਰ ਵਿਖੇ ਦੋ ਧੜਿਆਂ ਵਿੱਚ ਆਪਸੀ ਰੰਜਿਸ਼ ਦੇ ਚਲਦਿਆਂ ਇੱਕ ਧੜੇ ਦੀ ਹਮਾਇਤ ਕਰਨ ਬਦਲੇ ਦੂਸਰੇ ਧੜੇ ਵੱਲੋਂ ਸਰਪੰਚ ਦੇ ਪ੍ਰਾਈਵੇਟ ਕਲੀਨਿਕ ਵਿੱਚ ਵੜ ਕੇ ਬੁਰੀ ਤਰ੍ਹਾਂ ਡੰਡਿਆਂ ਸੋਟਿਆਂ ਨਾਲ ਕੁੱਟਮਾਰ ਕੀਤੀ ਗਈ। ਇਸ ਹਮਲੇ ਵਿੱਚ ਸਰਪੰਚ ਤੇ ਉਸ ਦਾ ਸਾਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਤੇ ਫਿਲਹਾਲ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।