ਪੰਜਾਬ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀਆਂ ਮੁਸ਼ਕਲਾਂ ਵਧੀਆ/ ਅੰਮ੍ਰਿਤਸਰ ਪੁਲਿਸ ਨੇ ਦਰਜ ਕੀਤਾ ਕੇਸ/ ਕੇਸ ’ਚ ਪਿਤਾ ਤੇ ਪੀਏ ਦਿਲਬਾਗ ਸਿੰਘ ਦਾ ਨਾਮ ਵੀ ਸ਼ਾਮਲ By admin - March 22, 2026 0 2 Facebook Twitter Pinterest WhatsApp ਵੇਅਰਹਾਊਸ ਅਧਿਕਾਰੀ ਦੇ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਨੇ। ਖਬਰਾਂ ਮੁਤਾਬਕ ਪੁਲਿਸ ਨੇ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਅਤੇ ਨਿੱਜੀ ਸਕੱਤਰ ਦਿਲਬਾਗ ਸਿੰਘ ਵਿਰੁੱਧ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਰੰਧਾਵਾ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਅੱਧੀ ਰਾਤ ਨੂੰ ਮਾਮਲਾ ਦਰਜ ਕੀਤਾ। ਤਿੰਨਾਂ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 108 ਤਹਿਤ ਖੁਦਕੁਸ਼ੀ ਲਈ ਉਕਸਾਉਣ, 351(3) ਅਪਰਾਧਿਕ ਧਮਕੀ ਦੇਣ ਅਤੇ 3(5) ਅਪਰਾਧ ਲਈ ਉਕਸਾਉਣ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਦੱਸ ਦੇਈਏ ਕਿ ਗਗਨਦੀਪ ਰੰਧਾਵਾ ਨੇ ਬੀਤੇ ਦਿਨ ਸਵੇਰੇ ਖੁਦਕੁਸ਼ੀ ਕਰ ਲਈ। ਇਸ ਤੋਂ ਬਾਅਦ, ‘ਆਪ’ ਸਰਕਾਰ ਨੇ ਭੁੱਲਰ ਦਾ ਅਸਤੀਫਾ ਲਿਆ। ਵਿਰੋਧੀ ਪਾਰਟੀਆਂ ਹੁਣ ਇਸ ਮਾਮਲੇ ਵਿੱਚ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੀਆਂ ਹਨ। ਇਸ ਸਬੰਧ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵੱਲੋਂ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਰਿਹਾਇਸ਼ ਘੇਰਣ ਦਾ ਐਲਾਨ ਕੀਤਾ ਗਿਆ ਹੈ। ਇਸੇ ਦੌਰਾਨ ਮ੍ਰਿਤਕ ਅਧਿਕਾਰੀ ਦੇ ਘਰ ਵੱਖ ਵੱਖ ਸਿਆਸੀ ਆਗੂਆਂ ਦੀ ਆਮਦ ਦਾ ਦੌਰ ਲਗਾਤਾਰ ਜਾਰੀ ਹੈ ਅਤੇ ਸਾਰੀਆਂ ਧਿਰਾਂ ਵੱਲੋਂ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਸਿਆਸੀ ਧਿਰਾਂ ਵੱਲੋਂ ਇਸ ਮਾਮਲੇ ਵਿਚ ਸੀਬੀਆਈ ਜਾਂਚ ਵੀ ਮੰਗੀ ਜਾ ਰਹੀ ਹੈ।