ਪੰਜਾਬ ਫਰੀਦਕੋਟ ’ਚ ਮੋਟਰ ਸਾਇਕਲ ਦੀ ਵਾਹਨ ਨਾਲ ਟੱਕਰ/ ਇਕ ਨੌਜਵਾਨ ਗੰਭੀਰ ਜ਼ਖਮੀ/ ਪੁਲਿਸ ਨੇ ਜ਼ਖਮੀ ਨੂੰ ਹਸਪਤਾਲ ਪਹੁੰਚਾ ਕੇ ਜਾਂਚ ਆਰੰਭੀ By admin - March 22, 2026 0 1 Facebook Twitter Pinterest WhatsApp ਫਰੀਦਕੋਟ ਦੇ ਅੰਮ੍ਰਿਤਸਰ ਰੋਡ ਤੇ ਬੀਤੀ ਦੇਰ ਸ਼ਾਮ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਮੋਟਰ ਸਾਇਕਲ ਤੇ ਜਾ ਰਹੇ ਤਿੰਨ ਨੌਜਵਾਨਾਂ ਦੀ ਇਕ ਵਾਹਨ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਇਕ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਬਾਈਕ ਦੀਆਂ ਲਾਈਟਾਂ ਕੰਮ ਨਹੀਂ ਕਰ ਰਹੀਆਂ ਸਨ, ਜਿਸ ਕਾਰਨ ਮੋਟਰ ਸਾਇਕਲ ਅੱਗੇ ਤੋਂ ਆ ਰਹੀ ਇਕ ਕਾਰ ਨਾਲ ਟਕਰਾ ਗਈ। ਹਾਦਸੇ ਵਿਚ ਇੱਕ ਨੌਜਵਾਨ ਦੀ ਲੱਤ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਐਸਐਸਐਫ ਟੀਮ ਨੇ ਹਸਪਤਾਲ ਪਹੁੰਚਿਆ।