ਕਿਸਾਨ ਜਥੇਬੰਦੀਆਂ ਵੱਲੋਂ ਜ਼ਮੀਨਾਂ ਦੀ ਨਿਲਾਮੀ ਦਾ ਵਿਰੋਧ/ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨਾਂ ਦੇ ਹੱਕ ’ਚ ਖੜ੍ਹਣ ਦਾ ਐਲਾਨ

0
1

ਪੰਜਾਬ ਸਰਕਾਰ ਵੱਲੋਂ 20 ਏਕੜ ਤੋਂ ਵੱਧ ਜ਼ਮੀਨ ਮਾਲਕੀ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ਨਿਲਾਮ ਕਰਨ ਦੀ ਗੱਲ ਕਹੀ ਹੈ, ਜਿਸ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤੀ ਹੈ।  ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਸਰਕਾਰ ਦੇ ਫੈਸਲੇ ਦਾ ਸਖਤ ਵਿਰੋਧ ਕਰਨਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਹ ਹਾਲਤ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਹੋਈ ਹੈ, ਇਸ ਲਈ ਕਿਸਾਨ ਜਥੇਬੰਦੀਆਂ ਕਿਸੇ ਵੀ ਕਿਸਾਨ ਦੀ ਇਕ ਮਰਲਾ ਜ਼ਮੀਨ ਵੀ ਨਿਲਾਮ ਨਹੀਂ ਹੋਣ ਦੇਣਗੀਆਂ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕਰਜਦਾਰ ਕਿਸਾਨਾਂ ਦੀ ਜਮੀਨ ਨਿਲਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ 46,200  ਕਰਜਦਾਰ ਕਿਸਾਨ ਹਨ ਜੋ ਕਰਜਾ ਵਾਪਸ ਕਰਨ ਵਿਚ ਅਸਫਲ ਰਹੇ ਹਨ , ਜਿਸ ਦੇ ਚਲਦਿਆਂ ਬੈਂਕਾਂ ਵੱਲੋਂ ਡਿਫਾਲਟਰ ਘੋਸ਼ਿਤ ਕਰ ਦਿੱਤੇ ਗਏ ਹਨ ਪਰ ਪਹਿਲੇ ਪੜਾਅ ਵਿੱਚ 109 ਅਜਿਹੇ ਕਿਸਾਨਾਂ ਦੀ ਜਮੀਨ ਨੀਲਾਮ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨਾਂ ਕੋਲ 20 ਏਕੜ ਤੋਂ ਵੱਧ ਜਮੀਨ ਹੈ ਪਰ ਸੰਯੁਕਤ ਕਿਸਾਨ ਮੋਰਚਾ ਨੇ ਇਹਨਾਂ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹੋਣ ਦਾ ਫੈਸਲਾ ਲਿਆ ਹੈ।

LEAVE A REPLY

Please enter your comment!
Please enter your name here